Wednesday, 19 August 2026Admin Login

Punjab Politics

Assembly updates, governance, and public policy across Punjab.

ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ: 328 ਪਾਵਨ ਸਰੂਪ ਮਾਮਲੇ ਤੱਕ ਹੀ SIT ਨੂੰ ਮਿਲੇਗਾ ਸਹਿਯੋਗ, ਹੋਰ ਜਾਣਕਾਰੀ ਨਹੀਂ ਦੇਵਾਂਗੇ : ਧਾਮੀPunjab Politics

ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ: 328 ਪਾਵਨ ਸਰੂਪ ਮਾਮਲੇ ਤੱਕ ਹੀ SIT ਨੂੰ ਮਿਲੇਗਾ ਸਹਿਯੋਗ, ਹੋਰ ਜਾਣਕਾਰੀ ਨਹੀਂ ਦੇਵਾਂਗੇ : ਧਾਮੀ

ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ. ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਪਰ ਇਸ ਮਾਮਲੇ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ।

ਮਜੀਠਾ ਪੁਲਿਸ ਦੀ ਕਾਰਵਾਈ 'ਤੇ ਹਾਈ ਕੋਰਟ ਸਖ਼ਤ, ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਦੋਸ਼ 'ਤੇ DGP ਤੇ SSP ਤੋਂ ਮੰਗਿਆ ਜਵਾਬPunjab Politics

ਮਜੀਠਾ ਪੁਲਿਸ ਦੀ ਕਾਰਵਾਈ 'ਤੇ ਹਾਈ ਕੋਰਟ ਸਖ਼ਤ, ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਦੋਸ਼ 'ਤੇ DGP ਤੇ SSP ਤੋਂ ਮੰਗਿਆ ਜਵਾਬ

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਜਿਨ੍ਹਾਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਗ੍ਰਿਫ਼ਤਾਰੀ ਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਣਾ ਜ਼ਰੂਰੀ ਸੀ, ਪਰ ਅਜਿਹਾ ਨਹੀਂ ਕੀਤਾ ਗਿਆ। ਪਟੀਸ਼ਨ 'ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਤੇ ਸਥਾਨਕ ਲੋਕ ਥਾਣਾ ਮਜੀਠਾ ਪਹੁੰਚੇ ਤਾਂ ਪੁਲਿਸ ਨੇ ਸ਼ੁਰੂ 'ਚ ਜੋਬਨਪ੍ਰੀਤ ਸਿੰਘ ਦੀ ਮੌਜੂਦਗੀ ਤੋਂ ਇਨਕਾਰ ਕੀਤਾ।

ਮਜੀਠਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਦੇ ਘਰ 'ਤੇ ਛਾਪਾ, ਭਾਰੀ ਪੁਲਿਸ ਫੋਰਸ ਤਾਇਨਾਤPunjab Politics

ਮਜੀਠਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਦੇ ਘਰ 'ਤੇ ਛਾਪਾ, ਭਾਰੀ ਪੁਲਿਸ ਫੋਰਸ ਤਾਇਨਾਤ

ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ, ਪੁਲਿਸ ਇਸ ਸਮੇਂ ਦੋਸ਼ੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹੈ ਤਾਂ ਜੋ ਉਨ੍ਹਾਂ ਦੀ ਆਸਾਨੀ ਨਾਲ ਗ੍ਰਿਫ਼ਤਾਰੀ ਕੀਤੀ ਜਾ ਸਕੇ।

ਵਿਵਾਦਿਤ ਬਿਆਨ 'ਤੇ ਕੇਂਦਰੀ ਮੰਤਰੀ ਬਿੱਟੂ ਨੇ ਮੰਗੀ ਮੁਆਫ਼ੀ, ਬੋਲੇ- ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਮਕਸਦ ਨਹੀਂPunjab Politics

ਵਿਵਾਦਿਤ ਬਿਆਨ 'ਤੇ ਕੇਂਦਰੀ ਮੰਤਰੀ ਬਿੱਟੂ ਨੇ ਮੰਗੀ ਮੁਆਫ਼ੀ, ਬੋਲੇ- ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਮਕਸਦ ਨਹੀਂ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਹਾਲੀਆ ਵਿਵਾਦਿਤ ਬਿਆਨ ਨੂੰ ਲੈ ਕੇ ਜਨਤਕ ਤੌਰ 'ਤੇ ਖੇਦ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਕਿਸੇ ਵੀ ਭਾਈਚਾਰੇ, ਵਰਗ ਜਾਂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਇਹ ਮੁਆਫ਼ੀ ਮੰਗੀ।

'ਆਪ' ਵਿਧਾਇਕ ਪਠਾਣਮਾਜਰਾ ਜੇਲ੍ਹ ਚੋਂ ਰਿਹਾਅ: ਬੋਲੇ- 'ਸਿਆਸੀ ਰਣਨੀਤੀ ਦਾ ਫੈਸਲਾ ਹੁਣ ਸਮਰਥਕ ਕਰਨਗੇ'Punjab Politics

'ਆਪ' ਵਿਧਾਇਕ ਪਠਾਣਮਾਜਰਾ ਜੇਲ੍ਹ ਚੋਂ ਰਿਹਾਅ: ਬੋਲੇ- 'ਸਿਆਸੀ ਰਣਨੀਤੀ ਦਾ ਫੈਸਲਾ ਹੁਣ ਸਮਰਥਕ ਕਰਨਗੇ'

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਐਤਵਾਰ ਨੂੰ ਕੇਂਦਰੀ ਜੇਲ੍ਹ ਚੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਵਿੱਚ ਉਨ੍ਹਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਚੁੱਕਣ ਕਰਕੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

ਰੰਧਾਵਾ ਦਾ ਵਿਰੋਧੀਆਂ 'ਤੇ ਤਿੱਖਾ ਹਮਲਾ: ਬੋਲੇ– 'ਸਰਕਾਰ ਨੇ ਤਾਕਤ ਦੀ ਨਾਜਾਇਜ਼ ਵਰਤੋਂ ਕੀਤੀ ਪਰ ਕਾਂਗਰਸੀ ਵਰਕਰ ਡਟੇ ਰਹੇ'Punjab Politics

ਰੰਧਾਵਾ ਦਾ ਵਿਰੋਧੀਆਂ 'ਤੇ ਤਿੱਖਾ ਹਮਲਾ: ਬੋਲੇ– 'ਸਰਕਾਰ ਨੇ ਤਾਕਤ ਦੀ ਨਾਜਾਇਜ਼ ਵਰਤੋਂ ਕੀਤੀ ਪਰ ਕਾਂਗਰਸੀ ਵਰਕਰ ਡਟੇ ਰਹੇ'

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣ ਨਤੀਜਾ ਨਹੀਂ ਹੈ, ਸਗੋਂ ਲੋਕਤੰਤਰ, ਸੱਚਾਈ ਅਤੇ ਲੋਕ ਸ਼ਕਤੀ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ, ਹਿੰਸਾ ਭੜਕਾਉਣ ਅਤੇ ਲੋਕਤੰਤਰੀ ਨਿਯਮਾਂ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕਾਂਗਰਸੀ ਵਰਕਰ ਦਲੇਰ ਬਣੇ ਰਹੇ ਅਤੇ ਲੋਕ ਸੱਚਾਈ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹੇ।

Punjab MC elections: ਅਕਾਲੀ ਦਲ ਦੇ ਜੇਤੂ ਉਮੀਦਵਾਰ 'ਤੇ ਹਾਰੇ ਉਮੀਦਵਾਰ ਦੀ ਪਤਨੀ 'ਤੇ ਗੱਡੀ ਚੜ੍ਹਾਉਣ ਦਾ ਦੋਸ਼; ਹਾਲਤ ਗੰਭੀਰPunjab Politics

Punjab MC elections: ਅਕਾਲੀ ਦਲ ਦੇ ਜੇਤੂ ਉਮੀਦਵਾਰ 'ਤੇ ਹਾਰੇ ਉਮੀਦਵਾਰ ਦੀ ਪਤਨੀ 'ਤੇ ਗੱਡੀ ਚੜ੍ਹਾਉਣ ਦਾ ਦੋਸ਼; ਹਾਲਤ ਗੰਭੀਰ

ਤਪਾ ਮੰਡੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮਾਹੌਲ ਉਸ ਸਮੇਂ ਪੂਰੀ ਤਰ੍ਹਾਂ ਗਰਮਾ ਗਿਆ, ਜਦੋਂ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਚੋਣ ਹਾਰੇ ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ...

ਵੱਡੀ ਤਬਦੀਲੀ ਦੇ ਸੰਕੇਤ: ਵੜਿੰਗ-ਬਾਜਵਾ ਸਮੇਤ ਪੰਜ ਆਗੂ ਦਿੱਲੀ ਤਲਬ, ਕਾਂਗਰਸ ਪ੍ਰਧਾਨ ਖੜਗੇ ਤੇ ਰਾਹੁਲ ਗਾਂਧੀ ਕਰਨਗੇ ਬੈਠਕPunjab Politics

ਵੱਡੀ ਤਬਦੀਲੀ ਦੇ ਸੰਕੇਤ: ਵੜਿੰਗ-ਬਾਜਵਾ ਸਮੇਤ ਪੰਜ ਆਗੂ ਦਿੱਲੀ ਤਲਬ, ਕਾਂਗਰਸ ਪ੍ਰਧਾਨ ਖੜਗੇ ਤੇ ਰਾਹੁਲ ਗਾਂਧੀ ਕਰਨਗੇ ਬੈਠਕ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਇਨ੍ਹਾਂ ਆਗੂਆਂ ਨਾਲ ਅਹਿਮ ਚਰਚਾ ਕਰਨਗੇ। ਰਾਜਨੀਤਕ ਹਲਕਿਆਂ ਵਿਚ ਇਸ ਮੀਟਿੰਗ ਨੂੰ ਪੰਜਾਬ ਕਾਂਗਰਸ ਲਈ ਬੇਹਦ ਅਹਿਮ ਮੰਨਿਆ ਜਾ ਰਿਹਾ ਹੈ।

ਜਾਂਚ ਦੇ ਨਾਂ 'ਤੇ ਮੰਗਿਆ ਜਾ ਰਿਹਾ ਗੈਰ-ਜ਼ਰੂਰੀ ਰਿਕਾਰਡ, SIT ਅੱਗੇ ਪੇਸ਼ ਹੋਣ ਮਗਰੋਂ ਬੋਲੇ ਹਰਜਿੰਦਰ ਸਿੰਘ ਧਾਮੀPunjab Politics

ਜਾਂਚ ਦੇ ਨਾਂ 'ਤੇ ਮੰਗਿਆ ਜਾ ਰਿਹਾ ਗੈਰ-ਜ਼ਰੂਰੀ ਰਿਕਾਰਡ, SIT ਅੱਗੇ ਪੇਸ਼ ਹੋਣ ਮਗਰੋਂ ਬੋਲੇ ਹਰਜਿੰਦਰ ਸਿੰਘ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਹੋਏ ਸਰੂਪ ਮਾਮਲਿਆਂ ਨਾਲ ਸਬੰਧਤ ਰਿਕਾਰਡ ਲੈਣ ਲਈ ਪੰਜਾਬ ਸਰਕਾਰ ਦੁਆਰਾ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ ਆਫਿਸ ਪੁੱਜੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿਚ ਸਟਾਫ਼ ਵਲੋ ਰਿਕਾਰਡ ਵਿਸੇਸ਼ ਜਾਂਚ ਟੀਮ ਨੂੰ ਸੌਂਪਿਆ ਗਿਆ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਨ ਨੇ 5 ਦਿੱਗਜ ਦਿੱਲੀ ਕੀਤੇ ਤਲਬPunjab Politics

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਨ ਨੇ 5 ਦਿੱਗਜ ਦਿੱਲੀ ਕੀਤੇ ਤਲਬ

ਦੱਸਿਆ ਜਾਂਦਾ ਹੈ ਕਿ ਭਾਜਪਾ ਵਲੋ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕੀਤੇ ਜਾਣ ਬਾਅਦ ਕਾਂਗਰਸ ਨੇ ਵੀ ਹਾਈਕਮਾਨ ਨੇ ਵੀ ਸੂਬਾ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ ਕਿਉਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ।

ਵੱਡੀ ਖ਼ਬਰ: ਉਦਯੋਗਪਤੀ ਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਹਾਈਕਮਾਂਡ ਨੇ ਸੌਂਪੀ ਕਮਾਨPunjab Politics

ਵੱਡੀ ਖ਼ਬਰ: ਉਦਯੋਗਪਤੀ ਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਹਾਈਕਮਾਂਡ ਨੇ ਸੌਂਪੀ ਕਮਾਨ

ਪੰਜਾਬ ਭਾਜਪਾ ਨੂੰ ਇੱਕ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਪਾਰਟੀ ਹਾਈਕਮਾਨ ਨੇ ਸੂਬਾ ਭਾਜਪਾ ਦੀ ਅਗਵਾਈ ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਹੈ - ਜੋ ਕਿ ਬਰਨਾਲਾ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਇੱਕ ਸੀਨੀਅਰ ਨੇਤਾ ਹਨ। ਉਨ੍ਹਾਂ ਦੇ ਨਾਮ ਦੇ ਐਲਾਨ ਦੇ ਨਾਲ, ਪੰਜਾਬ ਭਾਜਪਾ ਦੇ ਅੰਦਰ ਨਵੇਂ ਰਾਜਨੀਤਿਕ ਸਮੀਕਰਨਾਂ ਬਾਰੇ ਚਰਚਾ ਤੇਜ਼ ਹੋ ਗਈ ਹੈ। ਪਾਰਟੀ ਲੀਡਰਸ਼ਿਪ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ ਜਦੋਂ ਸੰਗਠਨ ਨੂੰ ਪੰਜਾਬ 'ਚ ਨਵੇਂ ਸਿਰੇ ਤੋਂ ਮਜ਼ਬੂਤ ਹੋਣ ਅਤੇ ਪੇਂਡੂ ਖੇਤਰਾਂ 'ਚ ਆਪਣੇ ਪੈਰ ਫੈਲਾਉਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjab BJP ਦੇ ਨਵੇਂ ਪ੍ਰਧਾਨ ਵਜੋਂ Kewal Singh Dhillon ਦਾ ਨਾਮ ਲਗਪਗ ਤੈਅ; 2027 ਦੀਆਂ ਚੋਣਾਂ ਲਈ ਪਾਰਟੀ ਨੂੰ ਸੀ ਸਿੱਖ ਚਿਹਰੇ ਦੀ ਤਲਾਸ਼Punjab Politics

Punjab BJP ਦੇ ਨਵੇਂ ਪ੍ਰਧਾਨ ਵਜੋਂ Kewal Singh Dhillon ਦਾ ਨਾਮ ਲਗਪਗ ਤੈਅ; 2027 ਦੀਆਂ ਚੋਣਾਂ ਲਈ ਪਾਰਟੀ ਨੂੰ ਸੀ ਸਿੱਖ ਚਿਹਰੇ ਦੀ ਤਲਾਸ਼

ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਜੋ ਕਿ ਸਾਬਕਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਹਨ, ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣਾਏ ਜਾਣ ਲਈ ਤਿਆਰ ਹਨ। ਉੱਚ ਪੱਧਰੀ ਸੂਤਰਾਂ ਨੇ 'ਦ ਟ੍ਰਿਬਿਊਨ' ਨੂੰ ਇਹ ਜਾਣਕਾਰੀ ਸਾਂਝੀਕ ਕੀਤੀ।...