Punjab
Press Freedom India: ਡੇਟਾ ਸੁਰੱਖਿਆ ਕਾਨੂੰਨ ਨਾਲ ਬੰਦ ਹੋ ਜਾਣਗੇ ਨਿਊਜ਼ਰੂਮ! ਡੀਐੱਨਪੀਏ ਨੇ ਸੁਪਰੀਮ ਕੋਰਟ ’ਚ ਕੀਤੀ ਪੱਤਰਕਾਰੀ ਨੂੰ ਛੋਟ ਦੇਣ ਦੀ ਮੰਗ
Punjab Weather Update: ਪੰਜਾਬ ਵਿੱਚ 31 ਅਕਤੂਬਰ ਤੱਕ ਮੀਂਹ ਦੀ ਸੰਭਾਵਨਾ, 2 ਦਿਨਾਂ ਲਈ ਯੈਲੋ ਅਲਰਟ ਜਾਰੀ
ਪੰਜਾਬ DA/DR ਬਕਾਇਆ ਮਾਮਲਾ: ਮੁੱਖ ਸਕੱਤਰ ਨੂੰ ਹਾਈ ਕੋਰਟ ’ਚ ਪੇਸ਼ ਹੋਣ ਦੇ ਹੁਕਮ
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ DA/DR ਸਬੰਧੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ 3 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ 30 ਅਕਤੂਬਰ ਤੱਕ ₹1 ਲੱਖ ਦੀ ਲਾਗਤ ਅਦਾ ਕਰਨ ਦੀ ਸ਼ਰਤ ’ਤੇ ਨਿੱਜੀ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ। ਅਦਾਲਤ ਨੇ ਪਾਲਣਾ ਰਿਪੋਰਟ ਨਾ ਦੇਣ ਅਤੇ ਪਹਿਲਾਂ ਜਾਰੀ ਹੁਕਮਾਂ ਦੀ ਪਾਲਣਾ ਵਿੱਚ ਦੇਰੀ ’ਤੇ ਨਾਰਾਜ਼ਗੀ ਜਤਾਈ।
ਦਲਜੀਤ ਸਿੰਘ ਦੀ ਮੌਤ ਮਗਰੋਂ ਇਨਸਾਫ਼ ਦੀ ਮੰਗ, ਪੁਲੀਸ ਵੱਲੋਂ ਮ੍ਰਿਤਕ ਦੇਹ ਖੋਹਣ ਦੇ ਦੋਸ਼
32 ਸਾਲਾ ਦਲਜੀਤ ਸਿੰਘ ਦੀ ਕਥਿਤ ਚਿੱਟੇ ਦੀ ਓਵਰਡੋਜ਼ ਨਾਲ ਮੌਤ ਤੋਂ ਬਾਅਦ ਪਰਿਵਾਰ ਨੇ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਮ੍ਰਿਤਕ ਦੇਹ ਝੋਟਾ ਇਨਸਾਫ਼ ਮੋਰਚੇ ਵਿੱਚ ਲਿਜਾਂਦੇ ਸਮੇਂ ਪੁਲੀਸ ਨੇ ਉਨ੍ਹਾਂ ਨੂੰ ਰੋਕਿਆ ਅਤੇ ਪਰਿਵਾਰਕ ਮੈਂਬਰਾਂ ਸਮੇਤ ਕਰੀਬ ਇੱਕ ਦਰਜਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ।

ਸੀਬੀਆਈ ਪੁੱਛਗਿੱਛ ਮਗਰੋਂ ਰਾਜਬੀਰ ਘੁੰਮਣ ਦੇ ਸਵਾਲ, ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦਾ ਲਾਇਆ ਦੋਸ਼
ਸੀਬੀਆਈ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰਾਜਬੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲੋਂ ਸਾਢੇ ਚਾਰ ਤੋਂ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਅਤੇ ਕਰੀਬ 100 ਸਵਾਲ ਪੁੱਛੇ ਗਏ। ਉਨ੍ਹਾਂ ਜਾਂਚ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ।

ਪੰਜਾਬ ਚੋਣਾਂ 2027: 4 ਨਵੰਬਰ ਨੂੰ ਸੰਗਰੂਰ ’ਚ ਰਾਹੁਲ ਗਾਂਧੀ ਦੀ ਰੈਲੀ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕੇ.ਸੀ. ਵੇਣੂਗੋਪਾਲ ਨੇ ਚੰਡੀਗੜ੍ਹ ਵਿੱਚ ਪਾਰਟੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਵਿੱਚ ਰੈਲੀ ਕਰਨਗੇ। ਕਾਂਗਰਸ ਨੇ ਨਸ਼ਿਆਂ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਨੂੰ ਆਪਣੀ ਮੁਹਿੰਮ ਦੇ ਮੁੱਖ ਮੁੱਦੇ ਦੱਸਿਆ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਚ ਬਦਇੰਤਜ਼ਾਮੀ ਦੇ ਦੋਸ਼, 8 ਬਜ਼ੁਰਗਾਂ ਦੀ ਸਿਹਤ ਵਿਗੜੀ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਪਹੁੰਚੇ ਪਿੰਡ ਦੁਧੇਵਾਲਾ ਦੇ ਸ਼ਰਧਾਲੂਆਂ ਨੇ ਖਾਣੇ, ਪੀਣ ਵਾਲੇ ਪਾਣੀ, ਰਿਹਾਇਸ਼ ਅਤੇ ਕਰਮਚਾਰੀਆਂ ਦੇ ਵਿਵਹਾਰ ਸਬੰਧੀ ਸ਼ਿਕਾਇਤਾਂ ਕੀਤੀਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ 40 ਮੈਂਬਰਾਂ ਦੇ ਜਥੇ ਵਿੱਚੋਂ 8 ਬਜ਼ੁਰਗਾਂ ਦੀ ਸਿਹਤ ਵਿਗੜ ਗਈ। ਸ਼ਰਧਾਲੂਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ ਸਾਬਤ ਹੋਣ ’ਤੇ ਕਾਰਵਾਈ ਦੀ ਮੰਗ ਕੀਤੀ ਹੈ।

ਝੋਟਾ ਇਨਸਾਫ਼ ਮੋਰਚਾ: 14 ਮੰਗਾਂ ’ਚੋਂ ਸਿਰਫ਼ 2 ਪੂਰੀਆਂ ਹੋਈਆਂ, ਬਾਕੀਆਂ ਲਈ ਲਿਖਤੀ ਭਰੋਸਾ ਮੰਗਿਆ
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਝੋਟਾ ਇਨਸਾਫ਼ ਕਮੇਟੀ ਨੇ ਦਾਅਵਾ ਕੀਤਾ ਹੈ ਕਿ 14 ਮੰਗਾਂ ਵਿੱਚੋਂ ਸਿਰਫ਼ ਦੋ ਬਾਰੇ ਹੀ ਲਿਖਤੀ ਕਾਰਵਾਈ ਹੋਈ ਹੈ। ਕਮੇਟੀ ਨੇ ਕਿਹਾ ਕਿ ਬਾਕੀ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। 28 ਅਕਤੂਬਰ ਨੂੰ ਗੁਰੂ ਘਰਾਂ ਵਿੱਚ ਅਰਦਾਸ ਅਤੇ ਮੋਰਚੇ ਵਿੱਚ ਵੱਧ ਸ਼ਮੂਲੀਅਤ ਦੀ ਅਪੀਲ ਵੀ ਕੀਤੀ ਗਈ ਹੈ।

ਰਮਿੰਦਰ ਸਿੰਘ ਆਵਲਾ ਅਕਾਲੀ ਦਲ ’ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਜਲਾਲਾਬਾਦ ਅਤੇ ਸਰਹੱਦੀ ਖੇਤਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਉਮੀਦ ਜਤਾਈ। ਆਵਲਾ ਨੇ 2019 ਦੀ ਜ਼ਿਮਨੀ ਚੋਣ ਵਿੱਚ ਜਲਾਲਾਬਾਦ ਤੋਂ ਜਿੱਤ ਹਾਸਲ ਕੀਤੀ ਸੀ।

ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਲਈ ਪੰਜਾਬ ਭਰ ’ਚ ਪ੍ਰਦਰਸ਼ਨ, ਮਾਨਸਾ ’ਚ ਝਾੜੂ ਫੂਕਿਆ
ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਇਨਸਾਫ਼ ਕਮੇਟੀ ਨੇ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਝਾੜੂ ਫੂਕਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜੰਡਿਆਲਾ ਗੁਰੂ ਅਤੇ ਪਟਿਆਲਾ ਵਿੱਚ ਵੀ ਰੋਸ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

Shambhu-Rajpura Blast Case: ਰੇਲਵੇ ਲਾਈਨ ਧਮਾਕਾ ਮਾਮਲੇ ’ਚ NIA ਦੀ ਵੱਡੀ ਕਾਰਵਾਈ, 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ


