The Punjab Inside
Friday, 20 November 2026Admin Login

Punjab

ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ’ਚ 18 ਮਿੰਟਾਂ ਦੀ ਕਾਰਵਾਈ, ਹੰਗਾਮੇ ਤੇ ਵਾਕਆਊਟ ਵਿਚਕਾਰ ਲੋਕ ਮੁੱਦੇ ਕਿੰਨੇ ਵਿਚਾਰੇ ਗਏ?

ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ’ਚ 18 ਮਿੰਟਾਂ ਦੀ ਕਾਰਵਾਈ, ਹੰਗਾਮੇ ਤੇ ਵਾਕਆਊਟ ਵਿਚਕਾਰ ਲੋਕ ਮੁੱਦੇ ਕਿੰਨੇ ਵਿਚਾਰੇ ਗਏ?

ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲੇ ਸੁਨੀਲ ਜਾਖੜ, ‘ਸਾਰਾ ਪੰਜਾਬ ਪਰਿਵਾਰ ਨਾਲ ਖੜ੍ਹਾ ਹੈ’; ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ

ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲੇ ਸੁਨੀਲ ਜਾਖੜ, ‘ਸਾਰਾ ਪੰਜਾਬ ਪਰਿਵਾਰ ਨਾਲ ਖੜ੍ਹਾ ਹੈ’; ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ

ਪੰਜਾਬ ’ਚ NDA ਸਰਕਾਰ ਬਣਨ ਦਾ ਦਾਅਵਾ, ਭਾਜਪਾ-ਅਕਾਲੀ ਗੱਠਜੋੜ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ

ਪੰਜਾਬ ’ਚ NDA ਸਰਕਾਰ ਬਣਨ ਦਾ ਦਾਅਵਾ, ਭਾਜਪਾ-ਅਕਾਲੀ ਗੱਠਜੋੜ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਸ ਵਾਰ ਐਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਦੇ ਬਿਆਨ ਨਾਲ ਭਾਜਪਾ ਅਤੇ ਅਕਾਲੀ ਧੜਿਆਂ ਵਿਚਕਾਰ ਸੰਭਾਵਿਤ ਗੱਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸ਼ਾਹ ਨੇ ਕਾਂਗਰਸ ਅਤੇ ‘ਆਪ’ ’ਤੇ ਵੀ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਜਲ ਬੋਰਡ ਦੇ 8,941 ਕਰੋੜ ਰੁਪਏ ਦੇ 43 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

ਪਰਮਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ, SGPC ਵੱਲੋਂ ਐਲਾਨ

ਪਰਮਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ, SGPC ਵੱਲੋਂ ਐਲਾਨ

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਉਨ੍ਹਾਂ ਨੇ ਘਟਨਾ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਝੋਟਾ ਦੇ ਦੋ ਬੱਚਿਆਂ ਲਈ 10-10 ਲੱਖ ਰੁਪਏ ਦੀ ਐੱਫਡੀਆਰ ਤੇ ਪਰਵਰਿਸ਼ ਦੀ ਜ਼ਿੰਮੇਵਾਰੀ ਚੁੱਕਣ ਦੀ ਪੇਸ਼ਕਸ਼ ਕੀਤੀ। ਬਾਪੂ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ।

ਪਰਮਿੰਦਰ ਝੋਟਾ ਕਤਲ ਮਾਮਲਾ: ਮੁਲਜ਼ਮ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਰੱਦ

ਪਰਮਿੰਦਰ ਝੋਟਾ ਕਤਲ ਮਾਮਲਾ: ਮੁਲਜ਼ਮ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਰੱਦ

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। SSP ਦੀ ਸਿਫ਼ਾਰਸ਼ ’ਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਫੈਸਲਾ ਲਿਆ।

ਅਮਰੀਕਾ ’ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗੁਰਿੰਦਰ ਗਿੱਲ ਗ੍ਰਿਫ਼ਤਾਰ

ਅਮਰੀਕਾ ’ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗੁਰਿੰਦਰ ਗਿੱਲ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੰਜਾਬੀ ਮੂਲ ਦੀ ਜੈਸਮੀਨ ਔਜਲਾ ਗਿੱਲ ਦੇ ਕਤਲ ਦੇ ਮਾਮਲੇ ਵਿੱਚ ਉਸ ਦੇ ਪਤੀ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੈਸਮੀਨ 30 ਸਤੰਬਰ ਤੋਂ ਲਾਪਤਾ ਸੀ ਅਤੇ ਉਸ ਦੀ ਸੜੀ ਹੋਈ ਦੇਹ 1 ਅਕਤੂਬਰ ਨੂੰ ਐਲ ਡੋਰਾਡੋ ਕਾਊਂਟੀ ਤੋਂ ਮਿਲੀ ਸੀ। ਪੁਲੀਸ ਜਾਂਚ ਵਿੱਚ ICE ਵੱਲੋਂ ਹਿਰਾਸਤ ਵਿੱਚ ਲਏ ਜਾਣ ਬਾਰੇ ਪਤੀ ਦੇ ਦਾਅਵੇ ਦੀ ਪੁਸ਼ਟੀ ਨਹੀਂ ਹੋਈ। ਜੋੜੇ ਵਿਚਕਾਰ ਤਲਾਕ ਅਤੇ ਬੱਚੇ ਦੀ ਕਸਟਡੀ ਨੂੰ ਲੈ ਕੇ ਵਿਵਾਦ ਵੀ ਚੱਲ ਰਿਹਾ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ, ਸੰਗਤ ਨੂੰ ਸਾਂਝ ਨਾ ਰੱਖਣ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ, ਸੰਗਤ ਨੂੰ ਸਾਂਝ ਨਾ ਰੱਖਣ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ। ਸੰਗਤ ਨੂੰ ਉਨ੍ਹਾਂ ਨਾਲ ਸਾਂਝ ਨਾ ਰੱਖਣ ਦੀ ਹਦਾਇਤ ਦਿੱਤੀ ਗਈ। ਇਸੇ ਦੌਰਾਨ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਬਾਰੇ ਵੀ ਆਦੇਸ਼ ਜਾਰੀ ਹੋਣ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪਰਮਿੰਦਰ ਝੋਟਾ ਕਤਲ ਕਾਂਡ: ਅਸ਼ਵਨੀ ਨੇ ਗੋਲੀ ਚਲਾਉਣ ਤੋਂ ਪਹਿਲਾਂ ਕਿਸ ਨੂੰ ਕੀਤੀਆਂ ਕਾਲਾਂ?

ਪਰਮਿੰਦਰ ਝੋਟਾ ਕਤਲ ਕਾਂਡ: ਅਸ਼ਵਨੀ ਨੇ ਗੋਲੀ ਚਲਾਉਣ ਤੋਂ ਪਹਿਲਾਂ ਕਿਸ ਨੂੰ ਕੀਤੀਆਂ ਕਾਲਾਂ?

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਵਿੱਚ ਪੁਲਿਸ ਜਾਂਚ ਮੁਤਾਬਕ, ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੇ ਗੋਲੀ ਚਲਾਉਣ ਤੋਂ ਪਹਿਲਾਂ ਪੰਜ ਕਾਲਾਂ ਕੀਤੀਆਂ ਸਨ। ਚਾਰ ਕਾਲਾਂ ਆਪਣੇ ਪੁੱਤਰ ਅਤੇ ਇੱਕ ਆਪਣੇ ਤਾਏ ਨੂੰ ਕੀਤੀ ਗਈ ਸੀ। ਪੁਲਿਸ ਹੁਣ WhatsApp ਕਾਲਾਂ ਅਤੇ ਸੁਨੇਹਿਆਂ ਦੀ ਵੀ ਜਾਂਚ ਕਰ ਰਹੀ ਹੈ।

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਪਰਿਵਾਰ ਨੇ ਅੰਤਿਮ ਸਸਕਾਰ ਤੋਂ ਕੀਤਾ ਇਨਕਾਰ, CBI ਜਾਂਚ ਲਈ ਅੱਜ ਹਾਈਕੋਰਟ ’ਚ ਪਟੀਸ਼ਨ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਪਰਿਵਾਰ ਨੇ ਅੰਤਿਮ ਸਸਕਾਰ ਤੋਂ ਕੀਤਾ ਇਨਕਾਰ, CBI ਜਾਂਚ ਲਈ ਅੱਜ ਹਾਈਕੋਰਟ ’ਚ ਪਟੀਸ਼ਨ

ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਵਿੱਚ ਪਰਿਵਾਰ ਨੇ ਫਿਲਹਾਲ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ, ਪਰ ਸਹਿਮਤੀ ਨਹੀਂ ਬਣ ਸਕੀ। ਮਾਮਲੇ ਵਿੱਚ ਥਾਣਾ ਸਿਟੀ-2 ਦੀ ਐੱਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ, ਜਦਕਿ ਡੀਐੱਸਪੀ ਖ਼ਿਲਾਫ਼ ਕਾਰਵਾਈ ਪੁਲਿਸ ਹੈੱਡਕੁਆਰਟਰ ਪੱਧਰ ’ਤੇ ਹੋਵੇਗੀ। ਦੂਜੇ ਪਾਸੇ, ਕਤਲ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਵਕੀਲ ਹਾਕਮ ਸਿੰਘ ਵੱਲੋਂ ਅੱਜ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।

Parvinder jhota ਦਾ ਕਾਤਲ ਅਸ਼ਵਨੀ Rajasthan ਤੋਂ ਗ੍ਰਿਫਤਾਰ!

Parvinder jhota ਦਾ ਕਾਤਲ ਅਸ਼ਵਨੀ Rajasthan ਤੋਂ ਗ੍ਰਿਫਤਾਰ!

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। 13 ਅਕਤੂਬਰ ਨੂੰ ਹੋਈ ਫਾਇਰਿੰਗ ਵਿੱਚ ਝੋਟਾ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਚਾਰ ਸਾਥੀ ਜ਼ਖ਼ਮੀ ਹੋਏ ਸਨ। ਦੋਵਾਂ ਵਿਚਕਾਰ 2023 ਤੋਂ ਚੱਲ ਰਹੇ ਪੁਰਾਣੇ ਵਿਵਾਦ ਨੂੰ ਵੀ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ।

ਸ੍ਰੀਲੰਕਾ ਦੇ ਜਾਫ਼ਨਾ ਵਿਖੇ ਸ਼ਹੀਦ ਹੋਏ 13 ਸਿੱਖ ਲਾਈਟ ਬਟਾਲੀਅਨ ਦੇ ਜਵਾਨਾਂ ਨੂੰ ਸ਼ਰਧਾਂਜਲੀ, ਸ਼ਹੀਦ ਜਗਸੀਰ ਸਿੰਘ ਦੇ ਜੱਦੀ ਪਿੰਡ ਡੱਲਾ ਵਿਖੇ ਵੀ ਭੇਟ ਕੀਤੇ ਸ਼ਰਧਾ ਦੇ ਫੁੱਲ

ਸ੍ਰੀਲੰਕਾ ਦੇ ਜਾਫ਼ਨਾ ਵਿਖੇ ਸ਼ਹੀਦ ਹੋਏ 13 ਸਿੱਖ ਲਾਈਟ ਬਟਾਲੀਅਨ ਦੇ ਜਵਾਨਾਂ ਨੂੰ ਸ਼ਰਧਾਂਜਲੀ, ਸ਼ਹੀਦ ਜਗਸੀਰ ਸਿੰਘ ਦੇ ਜੱਦੀ ਪਿੰਡ ਡੱਲਾ ਵਿਖੇ ਵੀ ਭੇਟ ਕੀਤੇ ਸ਼ਰਧਾ ਦੇ ਫੁੱਲ

ਸ੍ਰੀਲੰਕਾ ਦੇ ਜਾਫ਼ਨਾ ਵਿਖੇ 12 ਅਕਤੂਬਰ 1987 ਨੂੰ ਸ਼ਹੀਦ ਹੋਏ 13 ਸਿੱਖ ਲਾਈਟ ਬਟਾਲੀਅਨ ਦੇ ਜਵਾਨਾਂ ਦੀ ਯਾਦ ਵਿੱਚ ਸਾਬਕਾ ਸੈਨਿਕਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਸ਼ਹੀਦ ਜਗਸੀਰ ਸਿੰਘ ਦੇ ਜੱਦੀ ਪਿੰਡ ਡੱਲਾ ਵਿਖੇ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਹੀਦ ਦਰਸ਼ਨ ਸਿੰਘ ਦਾ ਪਰਿਵਾਰ ਵੀ ਅਰਦਾਸ ਵਿੱਚ ਸ਼ਾਮਲ ਹੋਇਆ।

ਪਰਮਿੰਦਰ ਸਿੰਘ ਝੋਟਾ ਕਤਲ ਮਾਮਲਾ: ਮਾਨਸਾ ’ਚ ਧਰਨਾ, ਬਾਜ਼ਾਰ ਬੰਦ; ਚਾਰ ਹੋਰ ਜ਼ਖ਼ਮੀ, ਦੋ ਬਠਿੰਡਾ ਰੈਫਰ

ਪਰਮਿੰਦਰ ਸਿੰਘ ਝੋਟਾ ਕਤਲ ਮਾਮਲਾ: ਮਾਨਸਾ ’ਚ ਧਰਨਾ, ਬਾਜ਼ਾਰ ਬੰਦ; ਚਾਰ ਹੋਰ ਜ਼ਖ਼ਮੀ, ਦੋ ਬਠਿੰਡਾ ਰੈਫਰ

ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਦੇ 12 ਹੱਟਾ ਚੌਂਕ ਵਿੱਚ ਸਮਰਥਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬਾਜ਼ਾਰ ਬੰਦ ਕੀਤਾ ਗਿਆ। ਫਾਇਰਿੰਗ ਦੀ ਘਟਨਾ ਵਿੱਚ ਚਾਰ ਹੋਰ ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ ਦੋ ਨੂੰ ਗੰਭੀਰ ਹਾਲਤ ਕਾਰਨ ਬਠਿੰਡਾ ਰੈਫਰ ਕੀਤਾ ਗਿਆ।