The Punjab Inside
Saturday, 3 October 2026Admin Login
Religion

17 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਹੁਕਮਨਾਮਾ ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।

17 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ
Punjab Inside Team
Share:

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:

ਤਿਲੰਗ ਮਹਲਾ ੪ ॥ 



ਹੀਦਾ ਹੈ । ਗੁਰੂ ਤੱü੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨੧। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨।