ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਨੇ 40 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਭਗਵੰਤ ਮਾਨ ਨੂੰ ਧੂਰੀ, ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਕਈ ਮੌਜੂਦਾ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਆਗੂਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਤਿਆਰੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 31 ਅਕਤੂਬਰ 2026 ਨੂੰ ਜਾਰੀ ਕੀਤੀ ਗਈ ਸੂਚੀ ਵਿੱਚ 40 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸੇ ਤਰ੍ਹਾਂ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ, ਚੌਧਰੀ ਮਦਨ ਲਾਲ ਬੱਗਾ ਨੂੰ ਲੁਧਿਆਣਾ ਉੱਤਰੀ ਅਤੇ ਅਸ਼ੋਕ ਪਰਾਸ਼ਰ ਪੱਪੀ ਨੂੰ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਇਨ੍ਹਾਂ ਪ੍ਰਮੁੱਖ ਆਗੂਆਂ ਨੂੰ ਮਿਲੀ ਟਿਕਟ
ਜਾਰੀ ਸੂਚੀ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਾਇਲ, ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ, ਅਮਨਦੀਪ ਕੌਰ ਅਰੋੜਾ ਨੂੰ ਮੋਗਾ, ਅਜੀਤਪਾਲ ਸਿੰਘ ਕੋਹਲੀ ਨੂੰ ਪਟਿਆਲਾ ਅਤੇ ਕੁਲਵੰਤ ਸਿੰਘ ਸਿੱਧੂ ਨੂੰ ਆਤਮ ਨਗਰ ਤੋਂ ਟਿਕਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਕੁਲਦੀਪ ਸਿੰਘ ਧਾਲੀਵਾਲ ਨੂੰ ਅਜਨਾਲਾ, ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਅੰਮ੍ਰਿਤਸਰ ਦੱਖਣੀ, ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ, ਬਲਕਾਰ ਸਿੰਘ ਨੂੰ ਕਰਤਾਰਪੁਰ, ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਨੂੰ ਹੁਸ਼ਿਆਰਪੁਰ ਅਤੇ ਦਿਨੇਸ਼ ਚੱਢਾ ਨੂੰ ਰੂਪਨਗਰ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਦੋ ਸੂਚੀਆਂ ਵਿੱਚ 40 ਉਮੀਦਵਾਰਾਂ ਦੇ ਨਾਂ
ਪਾਰਟੀ ਵੱਲੋਂ ਜਾਰੀ ਦੋ ਸੂਚੀਆਂ ਵਿੱਚ ਬਟਾਲਾ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਖੇਮਕਰਨ ਤੋਂ ਸਰਵਣ ਸਿੰਘ ਧੁੰਨ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ ਅਤੇ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ ਨੂੰ ਟਿਕਟ ਦਿੱਤੀ ਗਈ ਹੈ।
ਇਸੇ ਤਰ੍ਹਾਂ ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਭਗਤਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਤੋਂ ਦਵਿੰਦਰ ਜੀਤ ਸਿੰਘ ਲਾਡੀ ਢੋਸ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਜੈਤੋ ਤੋਂ ਅਮੋਲਕ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਐਲਾਨ ਨਾਲ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੀ ਚੋਣ ਰਣਨੀਤੀ ਨੂੰ ਅੱਗੇ ਵਧਾਇਆ ਹੈ। ਪਾਰਟੀ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਕੀਤੇ ਗਏ ਐਲਾਨਨਾਮੇ 'ਤੇ 31 ਅਕਤੂਬਰ 2026 ਦੀ ਤਾਰੀਖ ਦਰਜ ਹੈ।

