The Punjab Inside
Saturday, 3 October 2026Admin Login

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਦਿੱਤਾ ਸੱਦਾ, ਕਿਹਾ- ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇ

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੱਤਾਂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ।

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਦਿੱਤਾ ਸੱਦਾ, ਕਿਹਾ- ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇ
Punjab Inside Team
Share:

 ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲੁਧਿਆਣਾ ਵਿਚ ਕੀਤੇ ਗਏ ਵਿਸ਼ਾਲ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਅਤੇ ਇੱਕ ਹਿੰਦੂ ਤੇ ਇੱਕ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਇਹ ਪੰਥਕ ਇਕੱਠ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੋਨੂੰ ਵੱਲੋਂ ਕੀਤਾ ਗਿਆ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਵਿੱਚ ਭਰੋਸਾ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੱਤਾਂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ।

ਆਪਣੇ ਸੰਬੋਧਨ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਪਰਮਜੀਤ ਸਿੰਘ ਜੌਹਲ, ਪ੍ਰਿਥੀਪਾਲ ਸਿੰਘ ਬਟਾਲਾ, ਰਾਜੀਵ ਕੁਮਾਰ ਲਵਲੀ, ਸੰਦੀਪ ਸਿੰਘ ਰੁਪਾਲੋਂ, ਗੁਰਪ੍ਰੀਤ ਸਿੰਘ ਸੋਨੂੰ ਆਦਿ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਹਜੂਮ ਸਾਫ਼ ਤੌਰ ਤੇ ਦਰਸਾ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਪੰਥਕ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ, ਜਿਨ੍ਹਾਂ ਨੇ ਨਸ਼ੇ ਦੀ ਗੰਭੀਰ ਸਮੱਸਿਆ ਸਣੇ ਹੋਰ ਸਮਾਜਿਕ ਮੁੱਦਿਆਂ ਖਿਲਾਫ ਜ਼ੋਰਦਾਰ ਤਰੀਕੇ ਨਾਲ ਆਵਾਜ਼ ਚੁੱਕੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਇੰਦਰਜੀਤ ਸਿੰਘ, ਜਸਬੀਰ ਸਿੰਘ ਲੁਧਿਆਣਾ, ਸ਼ੁਭਮ ਸ਼ਰਮਾ, ਜਸਵੰਤ ਸਿੰਘ ਚੀਮਾ, ਰੋਸ਼ਨ ਸਿੰਘ ਸਾਗਰ, ਸੰਦੀਪ ਰੁਪਾਲੋ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਜੁਗਰਾਜ ਸਿੰਘ, ਨਰਿੰਦਰ ਸਿੰਘ, ਮਨਜਿੰਦਰ ਪਾਲ ਸਿੰਘ, ਗੁਰਲਾਲ ਸਿੰਘ, ਲਖਵਿੰਦਰ ਸਿੰਘ, ਜਗਰੂਪ ਸਿੰਘ, ਕਿਰਪਾਲ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ ਵੀ ਮੌਜੂਦ ਰਹੇ।