The Punjab Inside
Saturday, 3 October 2026Admin Login

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

Amritpal Singh: ਇਸ ਮਾਮਲੇ ਨਾਲ ਜੁੜੀ ਕਾਰਵਾਈ ਦੇ ਤਹਿਤ ਪੰਜਾਬ ਪੁਲਸ ਦੀ ਇਕ ਖਾਸ ਟੀਮ ਅਸਾਮ ਵਿਚ ਸਥਿਤ ਡਿਬਰੂਗੜ੍ਹ ਸੈਂਟ੍ਰਲ ਜੇਲ੍ਹ ਪਹੁੰਚੀ ਹੋਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਨੂੰ ਰੱਖਿਆ ਗਿਆ ਸੀ।

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ
Punjab Inside Team
Share:
ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨੂੰ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਕਿਉਂਕਿ ਅਮ੍ਰਿਤਪਾਲ ਸਿੰਘ ਇਸ ਵੇਲੇ Dibrugarh Central Jail ਵਿਚ ਬੰਦ ਹੈ, ਇਸ ਲਈ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਣੀ ਹੈ, ਜਿਸ ਲਈ ਪ੍ਰਸ਼ਾਸਨ ਨੇ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।
ਇਸ ਮਾਮਲੇ ਨਾਲ ਜੁੜੀ ਕਾਰਵਾਈ ਦੇ ਤਹਿਤ ਪੰਜਾਬ ਪੁਲਸ ਦੀ ਇਕ ਖਾਸ ਟੀਮ ਅਸਾਮ ਵਿਚ ਸਥਿਤ ਡਿਬਰੂਗੜ੍ਹ ਸੈਂਟ੍ਰਲ ਜੇਲ੍ਹ ਪਹੁੰਚੀ ਹੋਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਨੂੰ ਰੱਖਿਆ ਗਿਆ ਸੀ।
41 ਲੋਕਾਂ ‘ਤੇ ਦਰਜ ਮਾਮਲਾ
ਇਸ ਕੇਸ ਵਿੱਚ ਅਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਦੇ ਖਿਲਾਫ਼ ਵੱਖ-ਵੱਖ ਗੰਭੀਰ ਧਾਰਾਵਾਂ ਹੇਠ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿਚ ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼, ਦੰਗਾ ਅਤੇ ਕਤਲ ਦੀ ਕੋਸ਼ਿਸ਼ ਵਰਗੇ ਦੋਸ਼ ਸ਼ਾਮਲ ਹਨ। ਪੁਲਿਸ ਮੁਤਾਬਕ, ਇਸ ਪੂਰੇ ਮਾਮਲੇ ਵਿੱਚ ਅਮ੍ਰਿਤਪਾਲ ਸਿੰਘ ਨੂੰ ਮੁੱਖ ਦੋਸ਼ੀ ਵਜੋਂ ਦੇਖਿਆ ਜਾ ਰਿਹਾ ਹੈ।
ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਤਰਕ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮ੍ਰਿਤਪਾਲ ਸਿੰਘ ਨਾਲ ਪੁੱਛਗਿੱਛ ਤੋਂ ਬਾਅਦ ਜਾਂਚ ਨੂੰ ਹੋਰ ਅੱਗੇ ਵਧਾਇਆ ਜਾਵੇਗਾ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵੀ ਡਿਬਰੁਗੜ੍ਹ ਜੇਲ੍ਹ ਪਹੁੰਚ ਚੁੱਕੀ ਹੈ ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।