The Punjab Inside
Saturday, 3 October 2026Admin Login
Sports

ਮਨਪ੍ਰੀਤ ਕੌਰ ਨੇ 17.17 ਮੀਟਰ ਥ੍ਰੋ ਨਾਲ ਜਿੱਤਿਆ ਕਾਂਸੀ ਦਾ ਤਗਮਾ

ਅੰਬਾਲਾ ਦੀ ਸ਼ਾਟਪੁੱਟ ਖਿਡਾਰਨ ਮਨਪ੍ਰੀਤ ਕੌਰ ਨੇ ਏਸ਼ਿਆਈ ਖੇਡਾਂ 2026 ਵਿੱਚ 17.17 ਮੀਟਰ ਥ੍ਰੋ ਨਾਲ ਕਾਂਸੀ ਦਾ ਤਗਮਾ ਜਿੱਤਿਆ। ਇਸ ਉਪਲਬਧੀ ਤੋਂ ਬਾਅਦ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਮਨਪ੍ਰੀਤ ਦੇ ਘਰ ਪਰਤਣ ’ਤੇ ਢੋਲ-ਨਗਾੜਿਆਂ ਨਾਲ ਸਵਾਗਤ ਕਰਨ ਦੀ ਤਿਆਰੀ ਹੈ।

ਮਨਪ੍ਰੀਤ ਕੌਰ ਨੇ 17.17 ਮੀਟਰ ਥ੍ਰੋ ਨਾਲ ਜਿੱਤਿਆ ਕਾਂਸੀ ਦਾ ਤਗਮਾ
Punjab Inside Team
Share:

ਜਾਪਾਨ ਦੇ ਆਇਚੀ-ਨਾਗੋਆ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ 2026 ਵਿੱਚ ਭਾਰਤ ਦੀ ਸ਼ਾਟਪੁੱਟ ਖਿਡਾਰਨ ਮਨਪ੍ਰੀਤ ਕੌਰ ਨੇ ਮਹਿਲਾਵਾਂ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਅੰਬਾਲਾ ਦਾ ਨਾਮ ਰੌਸ਼ਨ ਕੀਤਾ ਹੈ। ਮਨਪ੍ਰੀਤ ਨੇ 17.17 ਮੀਟਰ ਦਾ ਥ੍ਰੋ ਕਰਕੇ ਪੋਡੀਅਮ ’ਤੇ ਜਗ੍ਹਾ ਬਣਾਈ। ਏਸ਼ਿਆਈ ਖੇਡਾਂ ਵਿੱਚ ਇਹ ਉਨ੍ਹਾਂ ਦਾ ਪਹਿਲਾ ਤਗਮਾ ਹੈ।

ਕਾਮਨਵੈਲਥ ਖੇਡਾਂ ਤੋਂ ਬਾਅਦ ਸ਼ਾਨਦਾਰ ਵਾਪਸੀ

36 ਸਾਲਾ ਮਨਪ੍ਰੀਤ ਕੌਰ ਨੇ ਇਸ ਤੋਂ ਪਹਿਲਾਂ ਕਾਮਨਵੈਲਥ ਖੇਡਾਂ ਵਿੱਚ 17.49 ਮੀਟਰ ਦੇ ਥ੍ਰੋ ਨਾਲ ਚੌਥਾ ਸਥਾਨ ਹਾਸਲ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਕਮੀਆਂ ’ਤੇ ਕੰਮ ਕੀਤਾ ਅਤੇ ਲਗਭਗ ਦੋ ਮਹੀਨੇ ਬਾਅਦ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸ਼ਾਨਦਾਰ ਵਾਪਸੀ ਕੀਤੀ।

ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ

ਮਨਪ੍ਰੀਤ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਮਨਪ੍ਰੀਤ ਦੀ ਬੁਆ ਸੱਸ ਚਰਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਮਨਪ੍ਰੀਤ ਦੀ ਇਸ ਉਪਲਬਧੀ ’ਤੇ ਬੇਹੱਦ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਦੀ ਮਿਹਨਤ ਅੱਜ ਰੰਗ ਲਿਆਈ ਹੈ।

ਪਰਿਵਾਰ ਨੇ ਕਿਹਾ ਕਿ ਮਨਪ੍ਰੀਤ ਦੇ ਘਰ ਪਰਤਣ ’ਤੇ ਉਸ ਦਾ ਢੋਲ-ਨਗਾੜਿਆਂ ਨਾਲ ਸਵਾਗਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਰਿਵਾਰ ਗੁਰਦੁਆਰਾ ਸਾਹਿਬ ਜਾ ਕੇ ਅਰਦਾਸ ਕਰੇਗਾ ਅਤੇ ਮੱਥਾ ਟੇਕਣ ਤੋਂ ਬਾਅਦ ਮਿਠਾਈ ਵੰਡ ਕੇ ਉਸ ਦੀ ਜਿੱਤ ਦਾ ਜਸ਼ਨ ਮਨਾਏਗਾ।

ਬੁਆ ਸੱਸ ਚਰਨਜੀਤ ਕੌਰ ਅਤੇ ਫੁੱਫੜ ਸਹੁਰਾ ਮੰਜੀਤ ਸਿੰਘ ਨੇ ਵੀ ਮਨਪ੍ਰੀਤ ਕੌਰ ਦੀ ਇਸ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।