The Punjab Inside
Saturday, 3 October 2026Admin Login

ਆਜ਼ਾਦ ਕਿਸਾਨ ਮੋਰਚਾ ਪੰਜਾਬ ਦਾ ਵੱਡਾ ਐਲਾਨ: 10 ਅਪ੍ਰੈਲ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਦਾ ਹੋਵੇਗਾ 3 ਘੰਟੇ ਘਿਰਾਓ

ਉਹਨਾਂ ਦਾ ਮੰਨਣਾ ਹੈ ਕਿ ਚਿੱਟੇ ਵਰਗੇ ਘਾਤਕ ਨਸ਼ਿਆਂ ਨੂੰ ਰੋਕਣ ਲਈ ਇਹ ਇਕ ਪ੍ਰਭਾਵਸ਼ਾਲੀ ਕਦਮ ਹੋ ਸਕਦਾ ਹੈ,ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਮਾਮਲੇ ਵਿੱਚ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਜਥੇਬੰਦੀਆਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਐਲਾਨ ਕੀਤਾ ਮੁਆਵਜ਼ਾ ਅਜੇ ਤੱਕ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋਇਆ

ਆਜ਼ਾਦ ਕਿਸਾਨ ਮੋਰਚਾ ਪੰਜਾਬ ਦਾ ਵੱਡਾ ਐਲਾਨ: 10 ਅਪ੍ਰੈਲ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਦਾ ਹੋਵੇਗਾ 3 ਘੰਟੇ ਘਿਰਾਓ
Punjab Inside Team
Share:

ਪੰਜਾਬ ਵਿੱਚ ਹਾਲ ਹੀ ਵਿੱਚ ਪਈ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਕਈ ਥਾਵਾਂ ‘ਤੇ ਕਣਕ ਅਤੇ ਸਬਜ਼ੀਆਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ, ਨਾਲ ਹੀ ਪਸ਼ੂਆਂ ਅਤੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਸਥਿਤੀ ਨੂੰ ਦੇਖਦਿਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮਹੱਤਵਪੂਰਨ ਮੰਗਾਂ ਰੱਖੀਆਂ ਹਨ,ਕਿਸਾਨਾਂ ਦੀ ਮੁੱਖ ਮੰਗ ਹੈ ਕਿ ਬਿਨਾਂ ਗਿਰਦਾਵਰੀ ਕੀਤੇ ਤੁਰੰਤ ਪ੍ਰਭਾਵ ਨਾਲ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਲੰਬੀ ਪ੍ਰਕਿਰਿਆ ਕਾਰਨ ਕਿਸਾਨਾਂ ਨੂੰ ਸਮੇਂ ‘ਤੇ ਰਾਹਤ ਨਹੀਂ ਮਿਲਦੀ, ਇਸ ਲਈ ਤੁਰੰਤ ਆਰਥਿਕ ਸਹਾਇਤਾ ਜ਼ਰੂਰੀ ਹੈ,ਇਸ ਤੋਂ ਇਲਾਵਾ, ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਖਸ-ਖਸ (ਪੋਸਤ) ਦੀ ਖੇਤੀ ਨੂੰ ਕਾਨੂੰਨੀ ਮਨਜ਼ੂਰੀ ਦੇਣ ਦੀ ਮੰਗ ਵੀ ਕੀਤੀ ਹੈ।


ਉਹਨਾਂ ਦਾ ਮੰਨਣਾ ਹੈ ਕਿ ਚਿੱਟੇ ਵਰਗੇ ਘਾਤਕ ਨਸ਼ਿਆਂ ਨੂੰ ਰੋਕਣ ਲਈ ਇਹ ਇਕ ਪ੍ਰਭਾਵਸ਼ਾਲੀ ਕਦਮ ਹੋ ਸਕਦਾ ਹੈ,ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਮਾਮਲੇ ਵਿੱਚ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਜਥੇਬੰਦੀਆਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਐਲਾਨ ਕੀਤਾ ਮੁਆਵਜ਼ਾ ਅਜੇ ਤੱਕ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋਇਆ। ਉਹਨਾਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ, ਘਰ ਜਾਂ ਪਸ਼ੂ ਹੜ੍ਹਾਂ ਵਿੱਚ ਨੁਕਸਾਨੀਏ ਹੋਏ ਹਨ, ਉਹਨਾਂ ਨੂੰ ਵੀ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ,ਕਿਸਾਨ ਜਥੇਬੰਦੀਆਂ ਨੇ ਅਫਸਰਸ਼ਾਹੀ ‘ਤੇ ਦੋਸ਼ ਲਾਇਆ ਹੈ ਕਿ ਉਹ ਮੁਆਵਜ਼ੇ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਵਿੱਚ ਟਾਲਮਟੋਲ ਕਰ ਰਹੀ ਹੈ, ਜਿਸ ਕਾਰਨ ਕਿਸਾਨ ਮਜਬੂਰ ਹੋ ਕੇ ਸੰਘਰਸ਼ ਦੇ ਰਸਤੇ ‘ਤੇ ਜਾਣ ਲਈ ਤਿਆਰ ਹੋ ਰਹੇ ਹਨ।


ਕਿਸਾਨ ਜਥੇਬੰਦੀਆਂ ਨੇ ਬੇਅਦਬੀਆਂ ਤੇ ਸਖਤ ਕਾਨੂੰਨ ਬਣਾਉਣ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਕੀਤੀ ਹੈ,ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚੇ ਨਾਲ ਜੁੜੀਆਂ ਸਮੂਹ ਜਥੇਬੰਦੀਆਂ ਨੇ 10 ਅਪ੍ਰੈਲ ਨੂੰ ਵੱਡਾ ਐਲਾਨ ਕੀਤਾ ਹੈ। ਇਸ ਦਿਨ 12 ਵਜੇ ਤੋਂ ਲੈਕੇ 3 ਵਜੇ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਾ ਹੈੱਡਕੁਆਟਰਾਂ ‘ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ,ਇਸ ਮੀਟਿੰਗ ਦੀ ਪ੍ਰਧਾਨਗੀ ਜਸਬੀਰ ਸਿੰਘ ਆਹਲੂਵਾਲੀਆ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ, ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ, ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ਨੇ ਕੀਤੀ ਅਤੇ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ,ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ, ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ,ਅੰਨਦਾਤਾ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ ਹਾਜ਼ਰ ਸਨ।