The Punjab Inside
Saturday, 3 October 2026Admin Login
Punjab

ਬਹਿਬਲ ਕਲਾਂ ਗੋਲੀਕਾਂਡ: SIT ਵੱਲੋਂ ਵਿਜੇ ਸਾਂਪਲਾ, ਮਾਲਵਿੰਦਰ ਸਿੰਘ ਜੱਗੀ ਤੇ ਗਗਨਦੀਪ ਸਿੰਘ ਬਰਾੜ ਤਲਬ

2015 ਦੇ ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਫਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਰਹੇ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

ਬਹਿਬਲ ਕਲਾਂ ਗੋਲੀਕਾਂਡ: SIT ਵੱਲੋਂ ਵਿਜੇ ਸਾਂਪਲਾ, ਮਾਲਵਿੰਦਰ ਸਿੰਘ ਜੱਗੀ ਤੇ ਗਗਨਦੀਪ ਸਿੰਘ ਬਰਾੜ ਤਲਬ
Punjab Inside Team
Share:

ਫਰੀਦਕੋਟ/ਜਲੰਧਰ, 22 ਜੂਨ: 2015 ਦੇ ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਫਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਰਹੇ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

SIT ਵੱਲੋਂ ਜਾਰੀ ਸੰਮਨਾਂ ਅਨੁਸਾਰ ਤਿੰਨਾਂ ਨੂੰ 22 ਜੂਨ ਸਵੇਰੇ 11 ਵਜੇ ਪੀਏਪੀ ਕੰਪਲੈਕਸ, ਜਲੰਧਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਹ ਪੁੱਛਗਿੱਛ ਥਾਣਾ ਬਾਜਾਖਾਨਾ ਵਿੱਚ 14 ਅਕਤੂਬਰ 2015 ਅਤੇ 21 ਅਕਤੂਬਰ 2015 ਨੂੰ ਦਰਜ ਮਾਮਲਿਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।

ਵਿਜੇ ਸਾਂਪਲਾ ਨੂੰ ਭੇਜੇ ਗਏ ਸੰਮਨ ਵਿੱਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ ਇਹ ਪ੍ਰਤੀਤ ਹੁੰਦਾ ਹੈ ਕਿ ਉਹ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਬਾਰੇ ਜਾਣਕਾਰੀ ਰੱਖਦੇ ਹਨ। ਇਸ ਲਈ ਉਨ੍ਹਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਅਤੇ ਜਾਂਚ ਵਿੱਚ ਸਹਿਯੋਗ ਦੇਣ ਲਈ ਬੁਲਾਇਆ ਗਿਆ ਹੈ।

ਇਸੇ ਦੌਰਾਨ, ਤਤਕਾਲੀ ਡੀਸੀ ਮਾਲਵਿੰਦਰ ਸਿੰਘ ਜੱਗੀ ਨੂੰ ਵੀ ਪਹਿਲੀ ਵਾਰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਂਚ ਟੀਮ ਉਸ ਸਮੇਂ ਦੇ ਪ੍ਰਸ਼ਾਸਨਿਕ ਫ਼ੈਸਲਿਆਂ ਅਤੇ ਘਟਨਾਕ੍ਰਮ ਬਾਰੇ ਜਾਣਕਾਰੀ ਇਕੱਠੀ ਕਰਨਾ ਚਾਹੁੰਦੀ ਹੈ।

ਉੱਧਰ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਰਹੇ ਗਗਨਦੀਪ ਸਿੰਘ ਬਰਾੜ ਨੂੰ ਵੀ ਤਲਬ ਕੀਤਾ ਗਿਆ ਹੈ। SIT ਉਸ ਸਮੇਂ ਮੁੱਖ ਮੰਤਰੀ ਦਫ਼ਤਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਹੋਏ ਸੰਵਾਦ ਅਤੇ ਫ਼ੈਸਲਾ ਪ੍ਰਕਿਰਿਆ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, SIT ਇਸ ਤੋਂ ਪਹਿਲਾਂ ਵੀ ਗਗਨਦੀਪ ਸਿੰਘ ਬਰਾੜ ਤੋਂ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ।

ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਜੀਵਨ ਨਾਲ ਜੁੜੇ ਸਭ ਤੋਂ ਸੰਵੇਦਨਸ਼ੀਲ ਮਾਮਲਿਆਂ ਵਿੱਚੋਂ ਇੱਕ ਹਨ। SIT ਵੱਲੋਂ ਕੀਤੀ ਜਾ ਰਹੀ ਇਹ ਤਾਜ਼ਾ ਕਾਰਵਾਈ ਜਾਂਚ ਨੂੰ ਅੱਗੇ ਵਧਾਉਣ ਦੇ ਨਜ਼ਰੀਏ ਨਾਲ ਅਹਿਮ ਮੰਨੀ ਜਾ ਰਹੀ ਹੈ।