Home/Punjab Politics/ਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'Punjab Politicsਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'ਭਾਖੜਾ ਡੈਮ ਦੇ ਜਲ ਪੱਧਰ ਅਤੇ ਨਾਂਦੇੜ ਐਕਟ 'ਚ ਸੋਧ ਦੇ ਮੁੱਦੇ 'ਤੇ ਵੀ ਚੁੱਕੇ ਸਵਾਲBy Parmeet Singh BidowaliFriday, 26 June 2026Share:ਚੰਡੀਗੜ੍ਹ, 26 ਜੂਨ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਅੱਜ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਕਿ ਉਹ ਟਕਰਾਅ ਦੀ ਰਾਜਨੀਤੀ ਛੱਡ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ। ਇਹ ਗੱਲ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਹੀ। ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਸਰਵਉੱਚਤਾ ਦਾ ਸਤਿਕਾਰ ਕਰਨਾ ਹਰ ਸੰਵਿਧਾਨਕ ਅਹੁਦੇਦਾਰ ਦਾ ਫ਼ਰਜ਼ ਹੈ ਅਤੇ ਸਿਆਸੀ ਲਾਭ ਲਈ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਪੰਜਾਬ ਅਤੇ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਐਲਾਨ ਕੀਤਾ ਕਿ ਉਹ 29 ਜੂਨ ਨੂੰ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਹੋਰ ਸਿੱਖ ਵਿਧਾਇਕਾਂ ਨੂੰ ਵੀ ਉੱਥੇ ਹਾਜ਼ਰੀ ਭਰਨੀ ਚਾਹੀਦੀ ਹੈ। ਨਾਂਦੇੜ ਐਕਟ ਵਿੱਚ ਸੋਧ ਦਾ ਵਿਰੋਧ ਬਾਪੂ ਤਰਸੇਮ ਸਿੰਘ ਖ਼ਾਲਸਾ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਲ ਸਬੰਧਤ 1956 ਦੇ ਕਾਨੂੰਨ ਵਿੱਚ ਸੋਧ ਕਰਕੇ ਗੁਰਦੁਆਰਾ ਪ੍ਰਬੰਧ ਵਿੱਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਵੀ ਅਜਿਹੇ ਯਤਨ ਕੀਤੇ ਗਏ ਸਨ, ਪਰ ਸਿੱਖ ਸੰਗਤਾਂ ਦੇ ਵਿਰੋਧ ਕਾਰਨ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਨਾਂਦੇੜ ਐਕਟ ਵਿੱਚ ਸੋਧ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ। ਵਿਧਾਇਕ ਇਯਾਲੀ ਨੇ ਦੱਸਿਆ ਕਿ ਪ੍ਰਸਤਾਵਿਤ ਸੋਧ ਅਨੁਸਾਰ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰ ਮਹਾਰਾਸ਼ਟਰ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣਗੇ, ਜਿਸ ਨੂੰ ਉਨ੍ਹਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਕਰਾਰ ਦਿੱਤਾ। ਭਾਖੜਾ ਡੈਮ ਅਤੇ ਹੜ੍ਹ ਪ੍ਰਬੰਧਨ 'ਤੇ ਚਿੰਤਾ ਦੋਵਾਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਹੜ੍ਹ ਪ੍ਰਬੰਧਨ ਸਬੰਧੀ ਤਿਆਰੀਆਂ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਆਏ ਹੜ੍ਹਾਂ ਤੋਂ ਪੰਜਾਬ ਸਰਕਾਰ ਨੇ ਕੋਈ ਸਬਕ ਨਹੀਂ ਸਿੱਖਿਆ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਦਾ ਜਲ ਪੱਧਰ ਤਾਜ਼ਾ ਅੰਕੜਿਆਂ ਅਨੁਸਾਰ 1573.56 ਫੁੱਟ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਅਪੀਲ ਕੀਤੀ ਕਿ ਦਰਿਆਈ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਸੁਰੱਖਿਆ ਲਈ ਪਹਿਲਾਂ ਤੋਂ ਹੀ ਪੂਰੀ ਚੌਕਸੀ ਅਤੇ ਤਿਆਰੀ ਕੀਤੀ ਜਾਵੇ। ਹੇਮਕੁੰਟ ਸਾਹਿਬ ਯਾਤਰਾ ਦੌਰਾਨ ਹੋਏ ਟਕਰਾਅ 'ਤੇ ਵੀ ਬੋਲੇ ਸਰਬਜੀਤ ਸਿੰਘ ਖ਼ਾਲਸਾ ਇਸ ਮੌਕੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਨਿਹੰਗ ਸਿੱਖ ਨੌਜਵਾਨਾਂ ਅਤੇ ਸਥਾਨਕ ਲੋਕਾਂ ਵਿਚਕਾਰ ਹੋਏ ਟਕਰਾਅ ਦੇ ਮਾਮਲੇ 'ਤੇ ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਪ੍ਰਭਾਵਿਤ ਸਿੱਖ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਪਾਰਟੀ ਵੱਲੋਂ ਲਗਾਤਾਰ ਉਨ੍ਹਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ।Tags#Punjab#Punjab DGP#Punjab Police#Akal Takht#2027 Punjab Assembly Elections#Akal Takht Controversy#Punjab News#ED#Punjab Government#Baghapurana Municipal Council#AAP Government#ED Investigation