ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ, ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ...
ਬਿਕਰਮ ਮਜੀਠੀਆ 'ਤੇ ਮਜੀਠਾ ਪੁਲਿਸ ਸਟੇਸ਼ਨ ਵਿਖੇ ਦਰਜ ਐਫਆਈਆਰ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।

Punjab Inside Team
ਬਿਕਰਮ ਮਜੀਠੀਆ 'ਤੇ ਮਜੀਠਾ ਪੁਲਿਸ ਸਟੇਸ਼ਨ ਵਿਖੇ ਦਰਜ ਐਫਆਈਆਰ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਅਦਾਲਤ ਦਾ ਰੁੱਖ ਕੀਤਾ ਹੈ। ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਅਦਾਲਤ ਵਿੱਚ ਅਗਾਊਂ ਜ਼ਮਾਨਤ ਅਤੇ ਆਪਣੀ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਹੈ।
ਅਦਾਲਤ ਨੇ ਪੁਲਿਸ ਨੂੰ 10 ਤਰੀਕ ਨੂੰ ਰਿਕਾਰਡ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਦਿੱਤੇ ਹਨ। ਕੱਲ੍ਹ 10 ਤਰੀਕ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅੰਮ੍ਰਿਤਸਰ ਅਦਾਲਤ ਵਿੱਚ ਸੁਣਵਾਈ ਹੋਵੇਗੀ।
Copy-News 18 Punjab
