The Punjab Inside
Saturday, 3 October 2026Admin Login

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ...

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨਾਲ ਜੁੜੀ ਵੱਡੀ ਖਬਰ ਆਈ ਹੈ। ਮਜੀਠਾ ਪੁਲਿਸ ਸਟੇਸ਼ਨ ਵਿੱਚ ਬਿਕਰਮ ਮਜੀਠੀਆ ਵਿਰੁੱਧ ਦਰਜ ਐਫਆਈਆਰ ਨੰਬਰ 91 ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ...
Punjab Inside Team
Share:
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨਾਲ ਜੁੜੀ ਵੱਡੀ ਖਬਰ ਆਈ ਹੈ।
ਮਜੀਠਾ ਪੁਲਿਸ ਸਟੇਸ਼ਨ ਵਿੱਚ ਬਿਕਰਮ ਮਜੀਠੀਆ ਵਿਰੁੱਧ ਦਰਜ ਐਫਆਈਆਰ ਨੰਬਰ 91 ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।
ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮਜੀਠੀਆ ਦੇ ਵਕੀਲਾਂ ਨੂੰ 24 ਘੰਟਿਆਂ ਦੇ ਅੰਦਰ ਐਫਆਈਆਰ ਦੀ ਇੱਕ ਕਾਪੀ ਮੁਹੱਈਆ ਕਰਵਾਏ, ਤਾਂ ਜੋ ਉਹ ਇਸ ਕੇਸ ਦੇ ਕਾਨੂੰਨੀ ਬਚਾਅ ਨੂੰ ਅੱਗੇ ਵਧਾ ਸਕਣ।
ਦੱਸਣਯੋਗ ਹੈ ਕਿ ਕੱਲ੍ਹ ਬਿਕਰਮ ਮਜੀਠੀਆ ਦੀ ਕਾਨੂੰਨੀ ਟੀਮ ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਐਫਆਈਆਰ ਦੀ ਕਾਪੀ ਦੇ ਨਾਲ-ਨਾਲ ਕੇਸ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਤੱਕ ਪਹੁੰਚ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮਜੀਠਾ ਪੁਲਿਸ ਥਾਣੇ ’ਤੇ ਹੋਏ ਕਥਿਤ ਹਮਲੇ, ਭੰਨਤੋੜ ਅਤੇ ਪੁਲਿਸ ਹਿਰਾਸਤ ਵਿੱਚੋਂ ਇੱਕ ਨਜ਼ਰਬੰਦ ਵਿਅਕਤੀ ਨੂੰ ਜ਼ਬਰਦਸਤੀ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਸੀ। ਐਸ ਪੀ ਆਦਿਤਿਆ ਵਾਰੀਅਰ ਦੀ ਅਗਵਾਈ ਹੇਠ ਪੁਲਿਸ ਦੀ ਇੱਕ ਟੀਮ ਨੇ ਇੱਥੋਂ ਦੇ ਗ੍ਰੀਨ ਐਵੇਨਿਊ ਇਲਾਕੇ ਵਿੱਚ ਸਥਿਤ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਵੀ ਮਾਰਿਆ। ਹਾਲਾਂਕਿ, ਛਾਪੇਮਾਰੀ ਦੌਰਾਨ ਬਿਕਰਮ ਸਿੰਘ ਮਜੀਠੀਆ ਆਪਣੇ ਘਰ ਮੌਜੂਦ ਨਹੀਂ ਸਨ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਕਈ ਥਾਵਾਂ ’ਤੇ ਵੀ ਛਾਪੇ ਮਾਰੇ ਜਾ ਰਹੇ ਹਨ।