The Punjab Inside
Saturday, 3 October 2026Admin Login
Punjab

ਬਿਕਰਮ ਮਜੀਠੀਆ-ਜਗਦੀਸ਼ ਭੋਲਾ ਕੇਸ ਨਾਲ ਜੁੜੀ ਵੱਡੀ ਖ਼ਬਰ, ਹੋ ਸਕਦੀ ਆ ਵੱਡੀ ਕਾਰਵਾਈ

ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਦੀ ਜਾਂਚ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ। ਜਾਣਕਾਰੀ ਮੁਤਾਬਕ ਐਸਆਈਟੀ ਵੱਲੋਂ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸੇ ਦਿਨ ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਹੋਵੇਗੀ ਜਾਂ ਨਹੀਂ, ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ।

ਬਿਕਰਮ ਮਜੀਠੀਆ-ਜਗਦੀਸ਼ ਭੋਲਾ ਕੇਸ ਨਾਲ ਜੁੜੀ ਵੱਡੀ ਖ਼ਬਰ, ਹੋ ਸਕਦੀ ਆ ਵੱਡੀ ਕਾਰਵਾਈ
Punjab Inside Team
Share:

ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਡਰੱਗ ਮਾਮਲੇ ਦੀ ਜਾਂਚ ਨੂੰ ਲੈ ਕੇ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।


ਇਸ ਮਾਮਲੇ ਦੀਆਂ ਜੜ੍ਹਾਂ ਜਗਦੀਸ਼ ਸਿੰਘ ਉਰਫ਼ ਭੋਲਾ ਨਾਲ ਜੁੜੇ ਪੁਰਾਣੇ ਡਰੱਗ ਕੇਸ ਤੱਕ ਜਾਂਦੀਆਂ ਹਨ। ਭੋਲਾ ਮਾਮਲੇ ਦੀ ਜਾਂਚ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ 2014-15 ਵਿੱਚ ਜਗਦੀਸ਼ ਭੋਲਾ ਸਮੇਤ ਹੋਰ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ ਸਨ। ਇਸੇ ਜਾਂਚ ਦੇ ਸੰਦਰਭ ਵਿੱਚ ਬਿਕਰਮ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ।


ਮਜੀਠੀਆ ਨੂੰ 20 ਦਸੰਬਰ 2021 ਨੂੰ NDPS ਐਕਟ ਤਹਿਤ ਦਰਜ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਦਾ ਬਾਅਦ ਵਿੱਚ ਪੁਨਰਗਠਨ ਵੀ ਹੋਇਆ।


ਹੁਣ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ 5 ਅਕਤੂਬਰ ਨੂੰ ਹੀ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਕਾਰਨ ਇਹ ਸਵਾਲ ਚਰਚਾ ਵਿੱਚ ਹੈ ਕਿ ਕੀ ਜਾਂਚ ਟੀਮ ਦੋਵਾਂ ਦੇ ਬਿਆਨਾਂ ਨੂੰ ਆਪਸ ਵਿੱਚ ਮਿਲਾਉਣ ਲਈ ਉਨ੍ਹਾਂ ਤੋਂ ਵੱਖ-ਵੱਖ ਜਾਂ ਆਹਮੋ-ਸਾਹਮਣੇ ਬਿਠਾ ਕੇ ਸਵਾਲ ਕਰੇਗੀ। ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ।


ਜ਼ਿਕਰਯੋਗ ਹੈ ਕਿ 2014 ਵਿੱਚ ED ਨੇ ਕਥਿਤ 6,000 ਕਰੋੜ ਰੁਪਏ ਦੇ ਡਰੱਗ ਰੈਕੇਟ ਨਾਲ ਜੁੜੇ ਮਨੀ ਲਾਂਡਰਿੰਗ ਪੱਖ ਦੀ ਜਾਂਚ ਦੇ ਸਿਲਸਿਲੇ ਵਿੱਚ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ।


ਮੌਜੂਦਾ ਜਾਂਚ ਵਿੱਚ 5 ਅਕਤੂਬਰ ਦੀ ਕਾਰਵਾਈ ਮਹੱਤਵਪੂਰਨ ਰਹਿ ਸਕਦੀ ਹੈ। ਹੁਣ ਨਜ਼ਰ ਇਸ ਗੱਲ ’ਤੇ ਹੈ ਕਿ SIT ਮਜੀਠੀਆ ਅਤੇ ਭੋਲਾ ਤੋਂ ਕਿਹੜੇ ਸਵਾਲ ਕਰਦੀ ਹੈ ਅਤੇ ਜਾਂਚ ਅੱਗੇ ਕਿਸ ਦਿਸ਼ਾ ਵਿੱਚ ਵਧਦੀ ਹੈ।