Tuesday, 19 May 2026Admin Login
Punjab Politics

BJP Office Blast: ਪੰਜਾਬ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸ਼ੱਕੀ ਦੇ ਘਰ ਛਾਪੇਮਾਰੀ

BJP Office Blast: ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਸਬੰਧੀ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਜ ਤੜਕਸਾਰ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਇਲਾਕੇ ਦੇ ਪਿੰਡ ਰਤਨਗੜ੍ਹ ਵਿੱਚ ਦੋ ਸ਼ੱਕੀ ਮੁਲਜ਼ਮਾਂ ਦੇ ਘਰ ਛਾਪੇਮਾਰੀ..

By Parmeet Singh Bidowali
Share:
BJP Office Blast: ਪੰਜਾਬ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸ਼ੱਕੀ ਦੇ ਘਰ ਛਾਪੇਮਾਰੀ
BJP Office Blast: ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਸਬੰਧੀ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਜ ਤੜਕਸਾਰ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਇਲਾਕੇ ਦੇ ਪਿੰਡ ਰਤਨਗੜ੍ਹ ਵਿੱਚ ਦੋ ਸ਼ੱਕੀ ਮੁਲਜ਼ਮਾਂ ਦੇ ਘਰ ਛਾਪੇਮਾਰੀ ਕੀਤੀ ਹੈ। ਹਾਲਾਂਕਿ ਪੁਲੀਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ, ਪਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਮਾਮਲੇ ਦੇ ਮੁਲਜ਼ਮ ਗੁਰਤੇਜ ਸਿੰਘ ਦੇ ਭਰਾ ਗੁਰਜੰਟ ਸਿੰਘ ਨੂੰ ਅੱਜ ਸਵੇਰੇ ਮੋਰਿੰਡਾ ਦੇ ਪਿੰਡ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਇੱਥੇ ਮੌਜੂਦ ਸੂਤਰਾਂ ਨੇ ਦੱਸਿਆ ਕਿ ਇਹ ਛਾਪੇਮਾਰੀ ਇਸ ਲਈ ਕੀਤੀ ਗਈ ਕਿਉਂਕਿ ਪੁਲੀਸ ਨੂੰ ਸ਼ੱਕ ਸੀ ਕਿ ਗੁਰਤੇਜ ਸਿੰਘ (ਜੋ ਕਿ ਰੈਪਿਡੋ ਬਾਈਕ ਰਾਈਡਰ ਸੀ)  ਇਸ ਧਮਾਕੇ ਵਿੱਚ ਸ਼ਾਮਲ ਸੀ। ਗੁਰਤੇਜ ਸਿੰਘ ਦੇ ਭਰਾ ਗੁਰਜੰਟ ਸਿੰਘ ਦੀ ਪਤਨੀ ਨੇ ਕਿਹਾ ਕਿ ਉਸ ਦੇ ਪਤੀ ਦਾ ਗੁਰਤੇਜ ਨਾਲ ਕੋਈ ਸਬੰਧ ਨਹੀਂ ਹੈ, ਪਰ ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਗੁਰਤੇਜ ਸਿੰਘ ਦੀ ਮਾਂ ਨੇ ਦੱਸਿਆ ਕਿ ਪਰਿਵਾਰ ਪਿਛਲੇ 3-4 ਸਾਲਾਂ ਤੋਂ ਗੁਰਤੇਜ ਸਿੰਘ ਦੇ ਸੰਪਰਕ ਵਿੱਚ ਨਹੀਂ ਸੀ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਉਸ ਨੇ ਕਿਹਾ ਕਿ ਉਸ ਨੂੰ ਪਿਛਲੀ ਵਾਰ ਲੋਕਾਂ ਤੋਂ ਪਤਾ ਲੱਗਾ ਸੀ ਕਿ ਉਸ ਦਾ ਲੜਕਾ ਗੁਰਤੇਜ ਸਿੰਘ ਚੰਡੀਗੜ੍ਹ ਵਿੱਚ ਰੈਪਿਡੋ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਗੁਰਤੇਜ਼ ਦੀ ਮਾਂ ਨੇ ਕਿਹਾ ਕਿ ਜੇ ਉਸ ਨੇ ਕੁਝ ਗਲਤ ਕੀਤਾ ਹੈ ਤਾਂ ਪੁਲੀਸ ਉਸ ਨੂੰ ਗ੍ਰਿਫਤਾਰ ਕਰੇ ਪਰ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।
ਐੱਸ ਐੱਸ ਪੀ ਰੋਪੜ ਮਨਿੰਦਰ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਹੈੱਡਕੁਆਰਟਰ ਦੀਆਂ ਪੁਲੀਸ ਟੀਮਾਂ ਵੱਲੋਂ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।