The Punjab Inside
Saturday, 3 October 2026Admin Login

ਪੰਜਾਬ 'ਚ ਭਾਜਪਾ ਖੇਡੇਗੀ 'ਇਕੱਲਿਆਂ' ਦਾਅ! 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦਾ ਵੱਡਾ ਐਲਾਨ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਸਿਆਸੀ ਸੰਕੇਤ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਐਲਾਨ ਕੀਤਾ ਹੈ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਬਲਬੂਤੇ ਚੋਣ ਲੜਨ ਲਈ ਤਿਆਰ ਹੈ।

ਪੰਜਾਬ 'ਚ ਭਾਜਪਾ ਖੇਡੇਗੀ 'ਇਕੱਲਿਆਂ' ਦਾਅ! 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦਾ ਵੱਡਾ ਐਲਾਨ
Punjab Inside Team
Share:

ਲੁਧਿਆਣਾ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਸਿਆਸੀ ਸੰਕੇਤ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਐਲਾਨ ਕੀਤਾ ਹੈ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਬਲਬੂਤੇ ਚੋਣ ਲੜਨ ਲਈ ਤਿਆਰ ਹੈ।

ਲੁਧਿਆਣਾ ਵਿੱਚ ਪਾਰਟੀ ਦੇ ਸੂਬਾ ਆਹੁਦੇਦਾਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਨੌਜਵਾਨ ਵਰਗ ਨਾਲ ਮੀਟਿੰਗ ਦੌਰਾਨ ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲਿਆਉਣ ਲਈ ਬਦਲਾਅ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਲਾਇਨ ਵਰਗੀਆਂ ਸਮੱਸਿਆਵਾਂ ਕਾਰਨ ਸੂਬਾ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਉਦਯੋਗਿਕ ਅਤੇ ਰਾਜਨੀਤਿਕ ਢਾਂਚਾ ਮੁੜ ਮਜ਼ਬੂਤ ਕਰਨ ਦੀ ਲੋੜ ਹੈ। ਉਦਯੋਗਿਕ ਵਿਕਾਸ, ਰੋਜ਼ਗਾਰ ਦੇ ਮੌਕੇ, ਕਿਸਾਨੀ ਖੇਤਰ ਦੀ ਮਜ਼ਬੂਤੀ ਅਤੇ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਮੁਹਿੰਮ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਪੱਛਮੀ ਬੰਗਾਲ ਵਾਂਗ ਪੰਜਾਬ 'ਚ ਵੀ ਪਾਰਟੀ ਮਜ਼ਬੂਤ ਕਰਨ ਦਾ ਸੱਦਾ

ਨਿਤਿਨ ਨਬੀਨ ਨੇ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਨੇ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵਰਕਰਾਂ ਨੂੰ ਘਰ-ਘਰ ਤੱਕ ਪਾਰਟੀ ਦੀ ਸੋਚ ਪਹੁੰਚਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ 'ਤੇ ਜ਼ੋਰ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਨਬੀਨ ਨੇ ਕਿਹਾ ਕਿ ਭਾਜਪਾ ਬੂਥ ਪੱਧਰ ਤੱਕ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ 'ਡਬਲ ਇੰਜਣ' ਸਰਕਾਰ ਲਈ ਮਾਹੌਲ ਬਣੇਗਾ।

ਪੰਜਾਬ ਕਈ ਮੋਰਚਿਆਂ 'ਤੇ ਚੁਣੌਤੀਆਂ ਨਾਲ ਘਿਰਿਆ: ਨਬੀਨ

ਨਿਤਿਨ ਨਬੀਨ ਨੇ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ, ਵਧਦਾ ਗੈਂਗਸਟਰਵਾਦ, ਨਸ਼ਿਆਂ ਦਾ ਪ੍ਰਕੋਪ ਅਤੇ ਰੋਜ਼ਗਾਰ ਦੇ ਘਟਦੇ ਮੌਕੇ ਪੰਜਾਬ ਲਈ ਵੱਡੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮਜ਼ਬੂਤ ਇਰਾਦੇ ਅਤੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ।

ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਨਰਿੰਦਰ ਰੈਣਾ ਵੀ ਹਾਜ਼ਰ ਸਨ।