Breaking News: Raghav Chadha ਅਤੇ ਸੰਦੀਪ ਪਾਠਕ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ
ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟਫੇਰ

Punjab Inside Team
ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਦੇ ਦੋ ਦਿੱਗਜ਼ ਆਗੂਆਂ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਘਟਨਾ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਦੋਵੇਂ ਆਗੂ ਪਾਰਟੀ ਦੀ ਰਣਨੀਤੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਦੇਖ ਰਹੀ ਹੈ।
