The Punjab Inside
Friday, 20 November 2026Admin Login
Punjab

CM ਦੇ OSD ਰਾਜਵੀਰ ਸਿੰਘ ਘੁੰਮਣ ਦੇ ਪਿੰਡ ਘਰਾਚੋਂ ’ਚ CBI ਦੀ ਰੇਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਵੀਰ ਸਿੰਘ ਘੁੰਮਣ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਸਥਿਤ ਘਰ ’ਤੇ CBI ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਕੈਂਪ ਆਫਿਸ ਸਮੇਤ ਕਈ ਥਾਵਾਂ ’ਤੇ ਚੱਲ ਰਹੀ CBI ਜਾਂਚ ਦਾ ਹਿੱਸਾ ਦੱਸੀ ਜਾ ਰਹੀ ਹੈ।

CM ਦੇ OSD ਰਾਜਵੀਰ ਸਿੰਘ ਘੁੰਮਣ ਦੇ ਪਿੰਡ ਘਰਾਚੋਂ ’ਚ CBI ਦੀ ਰੇਡ
Punjab Inside Team
Share:

ਘਰਾਚੋਂ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਵੀਰ ਸਿੰਘ ਘੁੰਮਣ ਦੇ ਪਿੰਡ ਘਰਾਚੋਂ ਸਥਿਤ ਘਰ ’ਤੇ CBI ਦੀ ਟੀਮ ਵੱਲੋਂ ਰੇਡ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ CBI ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਸੰਗਰੂਰ ਦੇ ਪਿੰਡ ਘਰਾਚੋਂ ਵਿੱਚ CM ਦੇ OSD ਰਾਜਵੀਰ ਸਿੰਘ ਘੁੰਮਣ ਦੀ ਰਿਹਾਇਸ਼ ’ਤੇ ਵੀ CBI ਅਧਿਕਾਰੀ ਪਹੁੰਚੇ ਹਨ।

ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫਿਸ ’ਤੇ ਵੀ CBI ਵੱਲੋਂ ਛਾਪੇਮਾਰੀ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਦੇ ਨਾਲ ਹੀ ਮੋਹਾਲੀ ਦੇ ਫੇਜ਼-11 ਵਿੱਚ ਰਾਜਵੀਰ ਸਿੰਘ ਘੁੰਮਣ ਦੇ ਭਰਾ ਦੇ ਘਰ ਵੀ CBI ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ CBI ਦੀ ਕਾਰਵਾਈ ਕਿਸ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ, ਇਸ ਬਾਰੇ ਅਧਿਕਾਰਤ ਤੌਰ ’ਤੇ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।