The Punjab Inside
Saturday, 3 October 2026Admin Login
Agriculture

ਚੰਡੀਗੜ੍ਹ 'ਚ ਹੰਗਾਮਾ: ਬੂੜੇਲ ਜੇਲ੍ਹ ਨੇੜੇ ਕਿਸਾਨਾਂ ਨੇ ਤੋੜੇ ਪੁਲਿਸ ਦੇ ਬੈਰੀਕੇਡ; ਸਥਿਤੀ ਨੂੰ ਕਾਬੂ ਕਰਨ ਲਈ ਚੱਲੀਆਂ ਜਲ ਤੋਪਾਂ

ਕਿਸਾਨਾਂ ਨੇ ਆਖਿਆ ਕਿ ਉਹ ਹਰ ਹਾਲ ਵਿੱਚ ਰੋਸ ਮਾਰਚ ਕਰਨਗੇ। ਨਾਲ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਇਹ ਪ੍ਰਦਰਸ਼ਨ ਬਿਲਕੁੱਲ ਸ਼ਾਂਤਮਈ ਤਰੀਕੇ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਰਾਹ ਰੋਕੇਗੀ ਕਿਸਾਨ ਮੌਕੇ 'ਤੇ ਹੀ ਅਗਲੇ ਐਕਸ਼ਨ ਬਾਰੇ ਫੈਸਲਾ ਲੈਣਗੇ।

ਚੰਡੀਗੜ੍ਹ 'ਚ ਹੰਗਾਮਾ: ਬੂੜੇਲ ਜੇਲ੍ਹ ਨੇੜੇ ਕਿਸਾਨਾਂ ਨੇ ਤੋੜੇ ਪੁਲਿਸ ਦੇ ਬੈਰੀਕੇਡ; ਸਥਿਤੀ ਨੂੰ ਕਾਬੂ ਕਰਨ ਲਈ ਚੱਲੀਆਂ ਜਲ ਤੋਪਾਂ
Punjab Inside Team
Share:

ਮੁਹਾਲੀ : ਪੰਜਾਬ ਦੇ ਕਿਸਾਨਾਂ ਨੇ ਲੰਬੀ ਵਿਚਾਰ ਚਰਚਾ ਤੋਂ ਬਾਅਦ ਹੁਣ ਮੁਹਾਲੀ ਤੋਂ ਪੰਜਾਬ ਰਾਜ ਭਵਨ ਵੱਲ ਚਾਲੇ ਪਾ ਦਿੱਤੇ ਹਨ। ਇਸ ਮਾਰਚ ਵਿੱਚ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਪਹੁੰਚੀਆਂ ਹਨ।

ਜਿਸ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ ਅਤੇ ਹੋਰ ਪ੍ਰਮੁੱਖ ਕਿਸਾਨ ਆਗੂ ਕਰ ਰਹੇ ਹਨ। ਕਿਸਾਨਾਂ ਨੇ ਆਖਿਆ ਕਿ ਉਹ ਹਰ ਹਾਲ ਵਿੱਚ ਰੋਸ ਮਾਰਚ ਕਰਨਗੇ।

ਕਿਸਾਨਾਂ ਨੇ ਦਿਖਾਇਆ ਤਿੱਖਾ ਰੋਸ, ਬੈਰੀਕੇਡ ਕੀਤੇ ਪਾਰ

ਪੰਜਾਬ ਰਾਜ ਭਵਨ ਵੱਲ ਕੂਚ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਚੰਡੀਗੜ੍ਹ-ਮੁਹਾਲੀ ਬਾਰਡਰ ਨੇੜੇ ਜ਼ਬਰਦਸਤ ਟਕਰਾਅ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੂੜੇਲ ਜੇਲ੍ਹ ਦੇ ਪਿੱਛੇ ਵਾਲੀ ਸੜਕ 'ਤੇ ਮਜ਼ਬੂਤ ਬੈਰੀਕੇਡ ਲਗਾ ਕੇ ਰਾਹ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਸੀ, ਜਿਸ ਨੂੰ ਗੁੱਸੇ ਵਿੱਚ ਆਏ ਕਿਸਾਨਾਂ ਨੇ ਤੋੜ ਦਿੱਤਾ।

ਜਿਵੇਂ ਹੀ ਕਿਸਾਨਾਂ ਦਾ ਵਿਸ਼ਾਲ ਰੋਸ ਮਾਰਚ ਬੂੜੇਲ ਜੇਲ੍ਹ ਦੇ ਪਿਛਲੇ ਪਾਸੇ ਪਹੁੰਚਿਆ, ਤਾਂ ਉੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਦੇਖਣ ਨੂੰ ਮਿਲੀ। ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਨੂੰ ਉੱਥੇ ਹੀ ਰੁਕਣ ਲਈ ਕਿਹਾ, ਪਰ ਆਪਣੀਆਂ ਮੰਗਾਂ 'ਤੇ ਅੜੇ ਕਿਸਾਨ ਅੱਗੇ ਵਧਦੇ ਗਏ। ਇਸ ਦੌਰਾਨ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ।