The Punjab Inside
Saturday, 3 October 2026Admin Login

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ

ਪੰਜਾਬ ਕਾਂਗਰਸ ਵਿੱਚ ਵਧ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤੋਂ ਫੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, 7 ਜੁਲਾਈ ਨੂੰ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਨੂੰ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ
Punjab Inside Team
Share:

ਡੀਗੜ੍ਹ: ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ 'ਤੇ ਪਾਰਟੀ ਦੇ ਸੀਨੀਅਰ ਆਗੂਆਂ, ਮੌਜੂਦਾ ਅਤੇ ਸਾਬਕਾ ਵਿਧਾਇਕਾਂ ਦੀ ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਹੋਰ ਗਰਮਾ ਗਈ ਹੈ। ਇਸ ਦੌਰਾਨ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਨੇ ਕਾਂਗਰਸ ਹਾਈਕਮਾਨ ਦੀ ਚਿੰਤਾ ਵੀ ਵਧਾ ਦਿੱਤੀ ਹੈ।

ਸੂਤਰਾਂ ਮੁਤਾਬਕ, ਚੰਨੀ ਦੀ ਨਾਰਾਜ਼ਗੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ਚੰਨੀ ਨਾਲ ਫੋਨ 'ਤੇ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਕੋਈ ਵੱਡਾ ਫੈਸਲਾ ਨਾ ਲੈਣ ਦੀ ਸਲਾਹ ਦਿੱਤੀ। ਸੂਤਰਾਂ ਅਨੁਸਾਰ, ਚੰਨੀ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਹੈ ਕਿ 7 ਜੁਲਾਈ ਨੂੰ ਰਾਹੁਲ ਗਾਂਧੀ ਵਿਦੇਸ਼ ਦੌਰੇ ਤੋਂ ਵਾਪਸ ਪਰਤਣ ਮਗਰੋਂ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ।

ਇਸੇ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵੀ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਪਹੁੰਚ ਸਕਦੇ ਹਨ।

ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ?

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਚੰਨੀ ਦੇ ਘਰ ਹੋਈ ਮੀਟਿੰਗ ਦਾ ਮਕਸਦ ਪਾਰਟੀ ਛੱਡਣ ਜਾਂ ਬਗਾਵਤੀ ਰੁਖ਼ ਅਖਤਿਆਰ ਕਰਨ ਦਾ ਐਲਾਨ ਕਰਨਾ ਨਹੀਂ ਸੀ, ਸਗੋਂ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣਾ ਸੀ। ਇਹੀ ਕਾਰਨ ਹੈ ਕਿ ਵੱਡੀ ਗਿਣਤੀ ਵਿੱਚ ਆਗੂਆਂ ਦਾ ਸਮਰਥਨ ਮਿਲਣ ਦੇ ਬਾਵਜੂਦ ਚੰਨੀ ਨੇ ਨਾ ਤਾਂ ਕੋਈ ਸਖ਼ਤ ਐਲਾਨ ਕੀਤਾ ਅਤੇ ਨਾ ਹੀ ਪਾਰਟੀ ਲੀਡਰਸ਼ਿਪ ਖ਼ਿਲਾਫ਼ ਖੁੱਲ੍ਹ ਕੇ ਕੋਈ ਬਿਆਨ ਦਿੱਤਾ।

ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਦਿੱਲੀ ਤੋਂ ਆਏ ਫੋਨ ਅਤੇ ਰਾਹੁਲ ਗਾਂਧੀ ਨਾਲ ਸੰਭਾਵਿਤ ਮੁਲਾਕਾਤ ਦੀ ਗੱਲ ਸਾਹਮਣੇ ਆਉਣ ਨਾਲ ਚੰਨੀ ਆਪਣੀ ਰਣਨੀਤੀ ਰਾਹੀਂ ਹਾਈਕਮਾਨ 'ਤੇ ਦਬਾਅ ਬਣਾਉਣ ਵਿੱਚ ਕਾਮਯਾਬ ਦਿਖਾਈ ਦੇ ਰਹੇ ਹਨ।

ਰਾਜਾ ਵੜਿੰਗ ਦੀ ਪ੍ਰਧਾਨਗੀ 'ਤੇ ਵੀ ਉੱਠੇ ਸਵਾਲ

ਸੂਤਰਾਂ ਮੁਤਾਬਕ, ਮੀਟਿੰਗ ਦੌਰਾਨ ਕਈ ਆਗੂਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਤੇ ਸਵਾਲ ਚੁੱਕੇ। ਸਾਬਕਾ ਵਿਧਾਇਕ ਮਦਨ ਲਾਲ ਨੇ ਕਿਹਾ ਕਿ ਰਾਜਾ ਵੜਿੰਗ ਪ੍ਰਧਾਨਗੀ ਲਈ ਢੁੱਕਵੇਂ ਨਹੀਂ ਹਨ, ਜਦਕਿ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਉਹ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਕੰਮ ਨਹੀਂ ਕਰਨਗੇ।

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਪਸੰਦ ਕਰਦੇ ਹਨ। ਜਾਣਕਾਰੀ ਅਨੁਸਾਰ, ਮੀਟਿੰਗ ਵਿੱਚ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਚੰਨੀ ਦੀ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਤੋਂ ਬਾਅਦ ਦੁਬਾਰਾ ਮੀਟਿੰਗ ਬੁਲਾਈ ਜਾਵੇਗੀ।