The Punjab Inside
Saturday, 3 October 2026Admin Login

'ਮੈਂ ਨਹੀਂ ਜਾਵਾਂਗਾ...', CM ਭਗਵੰਤ ਮਾਨ ਨੇ ਕਿਹਾ- AAP ਦੇ ਮੰਤਰੀ ਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰੱਖਣਗੇ ਸਰਕਾਰ ਦਾ ਪੱਖ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਹੋਣ ਵਾਲੀ ਤਜਵੀਜ਼ਸ਼ੁਦਾ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਆਪਣੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਵਿਸ਼ੇਸ਼ ਬੈਠਕ ਕੀਤੀ। ਇਹ ਬੈਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ।

'ਮੈਂ ਨਹੀਂ ਜਾਵਾਂਗਾ...', CM ਭਗਵੰਤ ਮਾਨ ਨੇ ਕਿਹਾ- AAP ਦੇ ਮੰਤਰੀ ਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰੱਖਣਗੇ ਸਰਕਾਰ ਦਾ ਪੱਖ
Punjab Inside Team
Share:

ਅੰਮ੍ਰਿਤਸਰ, 28 ਜੂਨ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਹੋਣ ਵਾਲੀ ਤਜਵੀਜ਼ਸ਼ੁਦਾ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਆਪਣੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਵਿਸ਼ੇਸ਼ ਬੈਠਕ ਕੀਤੀ। ਇਹ ਬੈਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ।

ਬੈਠਕ ਵਿੱਚ ਸ਼ਾਮਲ ਹੋਏ ਵਿਧਾਇਕਾਂ ਅਤੇ ਮੰਤਰੀਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਸੰਸਥਾ ਹੈ ਅਤੇ ਉਹ ਜਥੇਦਾਰ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ ਦੀ ਪਾਲਣਾ ਕਰਦੇ ਹੋਏ 29 ਜੂਨ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਕੈਬਨਿਟ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਕਾਰ ਦਾ ਪੱਖ ਰੱਖਣ ਲਈ ਜਾਣਗੇ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਖੁਦ ਪੇਸ਼ ਨਹੀਂ ਹੋਣਗੇ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਨਹੀਂ ਕਿਹਾ ਗਿਆ ਹੈ।

15 ਜੂਨ ਦੇ ਫ਼ੈਸਲੇ ਤੋਂ ਬਾਅਦ ਹੋ ਰਹੀ ਹੈ ਪੇਸ਼ੀ

ਜ਼ਿਕਰਯੋਗ ਹੈ ਕਿ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬੇਅਦਬੀ ਕਾਨੂੰਨ ਸਬੰਧੀ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ।

ਇਸ ਤੋਂ ਪਹਿਲਾਂ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਿੱਖ ਵਿਧਾਇਕਾਂ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਸਹਿਮਤੀ ਦਿੱਤੀ ਜਾ ਚੁੱਕੀ ਹੈ। ਹੁਣ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕ ਅਤੇ ਮੰਤਰੀ ਵੀ ਜਥੇਦਾਰ ਸਾਹਿਬ ਦੇ ਸੱਦੇ 'ਤੇ ਆਪਣਾ ਪੱਖ ਰੱਖਣ ਲਈ ਪਹੁੰਚਣਗੇ।