The Punjab Inside
Saturday, 3 October 2026Admin Login

Raghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਲਈ ਵਾਪਸ

ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

Raghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਲਈ ਵਾਪਸ
Punjab Inside Team
Share:

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪਾਰਟੀ ਲੀਡਰਸ਼ਿਪ ਵਿਚਾਲੇ ਚੱਲ ਰਿਹਾ ਟਕਰਾਅ ਹੁਣ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਦਿੱਤੀ ਗਈ Z ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਦੱਸ ਦਈਏ ਕਿ ਪਹਿਲਾਂ ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਅਤੇ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਘਟਨਾਕ੍ਰਮ ਨੇ ਰਾਜਨੀਤਿਕ ਹਲਕਿਆਂ ਵਿੱਚ ਕਈ ਸਵਾਲ ਖੜ੍ਹੇ ਕੀਤੇ ਹਨ।


ਰਾਘਵ ਚੱਢਾ ਨੂੰ ਇਹ ਸੁਰੱਖਿਆ ਪੰਜਾਬ ਦੇ ਸਹਿ-ਇੰਚਾਰਜ ਅਤੇ ਰਾਜ ਸਭਾ ਮੈਂਬਰ ਵਜੋਂ ਮਿਲੀ ਸੀ। ਸੁਰੱਖਿਆ ਵਾਪਸ ਲਏ ਜਾਣ ਨੂੰ ਪਾਰਟੀ ਅੰਦਰ ਵਧਦੀ ਫੁੱਟ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ, 2 ਅਪ੍ਰੈਲ ਨੂੰ, ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਜਗ੍ਹਾ ਪੰਜਾਬ ਤੋਂ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਨਿਯੁਕਤ ਕੀਤਾ ਗਿਆ ਸੀ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਇਹ ਵੀ ਸੂਚਿਤ ਕੀਤਾ ਕਿ ਚੱਢਾ ਨੂੰ ਹੁਣ ਪਾਰਟੀ ਕੋਟੇ ਤੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਚੱਢਾ ਅਤੇ ਪਾਰਟੀ ਲੀਡਰਸ਼ਿਪ ਵਿਚਕਾਰ ਗਰਮਾ-ਗਰਮ ਬਹਿਸ ਹੋਈ।