The Punjab Inside
Saturday, 3 October 2026Admin Login

ਪੰਜਾਬੀਆਂ ਦੇ ਅਪਮਾਨ 'ਤੇ ਕਾਂਗਰਸ ਦਾ ਹੱਲਾ ਬੋਲ, ਅੱਜ ਪੂਰੇ ਸੂਬੇ 'ਚ ਜ਼ਿਲ੍ਹਾ ਪੱਧਰ 'ਤੇ ਹੋਣਗੇ ਪ੍ਰਦਰਸ਼ਨ

ਪੰਜਾਬੀਆਂ ਦੇ ਕਥਿਤ ਅਪਮਾਨ ਦੇ ਮੁੱਦੇ 'ਤੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਨੇ ਭਾਜਪਾ ਆਗੂਆਂ ਖ਼ਿਲਾਫ਼ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਵੱਡੇ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਭਾਜਪਾ ਆਗੂਆਂ ਵੱਲੋਂ ਦਿੱਤੇ ਗਏ ਬਿਆਨਾਂ ਨਾਲ....

ਪੰਜਾਬੀਆਂ ਦੇ ਅਪਮਾਨ 'ਤੇ ਕਾਂਗਰਸ ਦਾ ਹੱਲਾ ਬੋਲ, ਅੱਜ ਪੂਰੇ ਸੂਬੇ 'ਚ ਜ਼ਿਲ੍ਹਾ ਪੱਧਰ 'ਤੇ ਹੋਣਗੇ ਪ੍ਰਦਰਸ਼ਨ
Punjab Inside Team
Share:

ਚੰਡੀਗੜ੍ਹ: ਪੰਜਾਬੀਆਂ ਦੇ ਕਥਿਤ ਅਪਮਾਨ ਦੇ ਮੁੱਦੇ 'ਤੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਨੇ ਭਾਜਪਾ ਆਗੂਆਂ ਖ਼ਿਲਾਫ਼ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਵੱਡੇ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਭਾਜਪਾ ਆਗੂਆਂ ਵੱਲੋਂ ਦਿੱਤੇ ਗਏ ਬਿਆਨਾਂ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਦੇ ਵਿਰੋਧ ਵਿੱਚ ਪਾਰਟੀ ਸੜਕਾਂ 'ਤੇ ਉਤਰੇਗੀ।

ਕਾਂਗਰਸ ਲੀਡਰਸ਼ਿਪ ਮੁਤਾਬਕ, ਭਾਜਪਾ ਆਗੂ ਜਤਿੰਦਰ ਪਾਲ ਮਲਹੋਤਰਾ ਦੇ ਵਿਵਾਦਿਤ ਬਿਆਨ ਖ਼ਿਲਾਫ਼ ਸੂਬੇ ਭਰ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਰੋਸ ਮੁਜ਼ਾਹਰੇ ਕਰਨਗੇ। ਪਾਰਟੀ ਨੇ ਕਿਹਾ ਹੈ ਕਿ ਸਾਰੀਆਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਇਸ ਦੌਰਾਨ ਜਤਿੰਦਰ ਪਾਲ ਮਲਹੋਤਰਾ ਅਤੇ ਕੇਵਲ ਸਿੰਘ ਢਿੱਲੋਂ ਦੇ ਪੁਤਲੇ ਵੀ ਫੂਕੇ ਜਾਣਗੇ।

ਕਾਂਗਰਸ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੰਜਾਬੀਆਂ ਦਾ ਅਪਮਾਨ ਕਰਨ ਵਾਲੇ ਅਤੇ ਸੂਬੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਆਗੂਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬੀਆਂ ਦੀ ਸ਼ਾਨ ਅਤੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕਾਂਗਰਸ ਦੇ ਇਸ ਐਲਾਨ ਨਾਲ ਸੂਬੇ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤਣਾਅ ਦਾ ਮਾਹੌਲ ਬਣ ਗਿਆ ਹੈ ਅਤੇ ਅੱਜ ਹੋਣ ਵਾਲੇ ਪ੍ਰਦਰਸ਼ਨਾਂ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।