ਗੋਨਿਆਣਾ 'ਚ ਚੱਲ ਰਿਹਾ ਨਸ਼ੇ ਦਾ ਖੁੱਲ੍ਹੇਆਮ ਖੇਡ, ਪਿੰਡ ਵਾਸੀਆਂ ਨੇ ਕੁਝ ਪਰਿਵਾਰਾਂ 'ਤੇ ਲਗਾਇਆ 'ਚਿੱਟਾ' ਵੇਚਣ ਦਾ ਦੋਸ਼
ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਖੇਤਰ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਅਨੁਸਾਰ, ਇੱਕ ਦਿਨ ਪਹਿਲਾਂ ਮੁਹੱਲਾ ਵਾਸੀਆਂ ਨੇ ਇਕਜੁੱਟ ਹੋ ਕੇ ਕੁਝ ਪਰਿਵਾਰਾਂ 'ਤੇ “ਚਿੱਟਾ” (ਸਿੰਥੈਟਿਕ ਡਰੱਗ) ਵੇਚਣ ਦੇ ਗੰਭੀਰ ਆਰੋਪ ਲਗਾਏ ਸਨ। ਲੋਕਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਇਸ 'ਤੇ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ।

ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਖੇਤਰ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਅਨੁਸਾਰ, ਇੱਕ ਦਿਨ ਪਹਿਲਾਂ ਮੁਹੱਲਾ ਵਾਸੀਆਂ ਨੇ ਇਕਜੁੱਟ ਹੋ ਕੇ ਕੁਝ ਪਰਿਵਾਰਾਂ 'ਤੇ “ਚਿੱਟਾ” (ਸਿੰਥੈਟਿਕ ਡਰੱਗ) ਵੇਚਣ ਦੇ ਗੰਭੀਰ ਆਰੋਪ ਲਗਾਏ ਸਨ। ਲੋਕਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਇਸ 'ਤੇ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ।
ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਇਸ ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ, ਪਰ ਹਰ ਵਾਰ ਉਨ੍ਹਾਂ ਨੂੰ ਨਿਰਾਸ਼ਾ ਹੀ ਪੱਲੇ ਪਈ। ਲੋਕਾਂ ਦਾ ਆਰੋਪ ਹੈ ਕਿ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਬਿਨਾਂ ਕਿਸੇ ਡਰ ਦੇ ਆਪਣਾ ਕਾਰੋਬਾਰ ਚਲਾ ਰਹੇ ਹਨ। ਇਸ ਸਥਿਤੀ ਨੇ ਆਮ ਜਨਤਾ, ਖਾਸ ਕਰਕੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪੈਦਾ ਕਰ ਦਿੱਤੀ ਹੈ।
ਮਾਮਲੇ ਨੇ ਉਦੋਂ ਹੋਰ ਗੰਭੀਰ ਰੂਪ ਲੈ ਲਿਆ ਜਦੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਜੁੜੇ ਇੱਕ ਕੋਆਰਡੀਨੇਟਰ ਨੇ ਵੀ ਖੁੱਲ੍ਹੇ ਤੌਰ 'ਤੇ ਇਹ ਆਰੋਪ ਲਗਾਇਆ ਕਿ ਇਲਾਕੇ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਇਸ ਵਿੱਚ ਪੁਲਿਸ ਦੀ ਮਿਲੀਭੁਗਤ ਹੋ ਸਕਦੀ ਹੈ।