The Punjab Inside
Saturday, 3 October 2026Admin Login

ਮੰਤਰੀ ਸੰਜੀਵ ਅਰੋੜਾ 'ਤੇ ਮੁੜ ED ਦੀ ਰੇਡ, ਚੰਡੀਗੜ੍ਹ ਸਥਿਤ ਘਰ 'ਤੇ ਮਾਰਿਆ ਛਾਪਾ

ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਮੰਤਰੀ ਸੰਜੀਵ ਅਰੋੜਾ 'ਤੇ ਮੁੜ ED ਦੀ ਰੇਡ, ਚੰਡੀਗੜ੍ਹ ਸਥਿਤ ਘਰ 'ਤੇ ਮਾਰਿਆ ਛਾਪਾ
Punjab Inside Team
Share:

 ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ ਏਡੀ ਨੇ ਅੱਜ ਦੂਜੀ ਵਾਰ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਘਰ 'ਤੇ ਛਾਪੇਮਾਰੀ ਕੀਤੀ।ਏਡੀ ਦੀ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬੀਜੇਪੀ ਦੀ ਈਡੀ ਸੰਜੀਵ ਅਰੋੜਾ ਦੇ ਘਰ ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ 'ਚ ਦੂਜੀ ਵਾਰ ਆਈ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਆਸੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਔਰੰਗਜੇਬ ਵੀ ਨਹੀਂ ਝੁਕਾ ਸਕਿਆ ਇਹ ਭਗਤ ਸਿੰਘ ਦੀ ਧਰਤੀ ਹੈ।

ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਇੱਕ ਵਾਰ ਫਿਰ 'ਆਪ' ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਨਿਵਾਸ 'ਤੇ ਧਾਵਾ ਬੋਲਿਆ। ਸਵੇਰੇ ਤੜਕਸਾਰ ਸ਼ੁਰੂ ਹੋਈ ਇਸ ਕਾਰਵਾਈ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਰੋੜਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਸੀ।

ਸੂਤਰਾਂ ਮੁਤਾਬਕ ਇਹ ਛਾਪੇਮਾਰੀ ਲੁਧਿਆਣਾ ਵਿੱਚ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ ਅਤੇ ਉਸ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਜੁੜੀ ਹੋਈ ਹੈ। ਈਡੀ ਵੱਲੋਂ ਜ਼ਮੀਨ ਨਾਲ ਜੁੜੇ ਰਿਕਾਰਡ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਈਡੀ (ED) ਵੱਲੋਂ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਇਕਾਈਆਂ ਦੇ 4 ਟਿਕਾਣਿਆਂ 'ਤੇ ਪੀਐੱਮਐੱਲਏ (PMLA), 2002 ਦੇ ਤਹਿਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਛਾਪੇਮਾਰੀ ਚੰਡੀਗੜ੍ਹ ਅਤੇ ਦਿੱਲੀ-ਐੱਨਸੀਆਰ (NCR) ਖੇਤਰ ਵਿੱਚ ਕੀਤੀ ਜਾ ਰਹੀ ਹੈ। ਇਨ੍ਹਾਂ ਟਿਕਾਣਿਆਂ ਵਿੱਚ ਸੰਜੀਵ ਅਰੋੜਾ ਨੂੰ ਬਤੌਰ ਮੰਤਰੀ ਅਲਾਟ ਕੀਤੀ ਗਈ ਸਰਕਾਰੀ ਰਿਹਾਇਸ਼ ਵੀ ਸ਼ਾਮਲ ਹੈ।

ਈਡੀ ਵੱਲੋਂ ਦਿੱਲੀ, ਗੁੜਗਾਓਂ ਅਤੇ ਚੰਡੀਗੜ੍ਹ ਵਿੱਚ 'ਹੈਂਪਟਨ ਸਕਾਈ ਰਿਐਲਿਟੀ ਲਿਮਟਿਡ' (Hampton Sky Realty Limited) ਦੇ ਦਫ਼ਤਰਾਂ ਅਤੇ ਸੰਜੀਵ ਅਰੋੜਾ ਦੇ ਘਰ ਸਮੇਤ 5 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।