ਕਲਾਨੌਰ 'ਚ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਧਮਾਕਾ
ਕਲਾਨੌਰ - ਕਸਬੇ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਬਾਅਦ ਦੁਪਹਿਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜਿਆਦਾ ਸੀ ਜੋ ਦੂਰ ਦੂਰ ਤੱਕ ਸੁਣਾਈ ਦਿੱਤੀ।

Punjab Inside Team
ਕਲਾਨੌਰ - ਕਸਬੇ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਬਾਅਦ ਦੁਪਹਿਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜਿਆਦਾ ਸੀ ਜੋ ਦੂਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਸੀ.ਸੀ.ਟੀ.ਵੀ. ਫੁਟੇਜ ਵਿਚ ਇਕ ਸ਼ੱਕੀ ਦੀ ਤਸਵੀਰ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੀ.ਐਸ.ਪੀ. ਅਮੋਲਕ ਸਿੰਘ ਕਾਹਲੋ, ਐਸ.ਐਚ.ਓ. ਜਤਿੰਦਰਪਾਲ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦੇ ਕਾਰਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Copy-News Ajit
