The Punjab Inside
Saturday, 3 October 2026Admin Login
Punjab

ਚਾਰ ਸਾਲਾ ਬੱਚਾ 70 ਫੁੱਟ ਡੂੰਘੇ ਬੋਰਵੈੱਲ ਖੱਡੇ 'ਚ ਡਿੱਗਿਆ, ਰੈਸਕਿਊ ਆਪਰੇਸ਼ਨ ਜਾਰੀ

ਹਰਿਆਣਾ ਥਾਣੇ ਅਧੀਨ ਪੈਂਦੇ ਪਿੰਡ ਚੱਕ ਸਮਾਣਾ ਵਿੱਚ ਵੀਰਵਾਰ ਸ਼ਾਮ ਇਕ ਦਰਦਨਾਕ ਘਟਨਾ ਵਾਪਰੀ, ਜਿੱਥੇ ਚਾਰ ਸਾਲਾ ਬੱਚਾ ਖੇਡਦੇ ਸਮੇਂ ਨਵੇਂ ਖੋਦੇ ਗਏ ਬੋਰਵੈੱਲ ਦੇ ਖੱਡੇ ਵਿੱਚ ਡਿੱਗ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਕਰਨ ਸਿੰਘ (4) ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਚੱਕ ਸਮਾਣਾ ਆਪਣੇ ਘਰ ਨੇੜੇ ਖੇਡ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਨਵੇਂ ਖੋਦੇ ਗਏ ਬੋਰਵੈੱਲ ਦੇ ਖੱਡੇ ਵਿੱਚ ਡਿੱਗ ਗਿਆ ਅਤੇ ਕਰੀਬ 70 ਫੁੱਟ ਡੂੰਘਾਈ ਵਿੱਚ ਫਸ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਚਾਰ ਸਾਲਾ ਬੱਚਾ 70 ਫੁੱਟ ਡੂੰਘੇ ਬੋਰਵੈੱਲ ਖੱਡੇ 'ਚ ਡਿੱਗਿਆ, ਰੈਸਕਿਊ ਆਪਰੇਸ਼ਨ ਜਾਰੀ
Punjab Inside Team
Share:

ਹੁਸ਼ਿਆਰਪੁਰ : ਹਰਿਆਣਾ ਥਾਣੇ ਅਧੀਨ ਪੈਂਦੇ ਪਿੰਡ ਚੱਕ ਸਮਾਣਾ ਵਿੱਚ ਵੀਰਵਾਰ ਸ਼ਾਮ ਇਕ ਦਰਦਨਾਕ ਘਟਨਾ ਵਾਪਰੀ, ਜਿੱਥੇ ਚਾਰ ਸਾਲਾ ਬੱਚਾ ਖੇਡਦੇ ਸਮੇਂ ਨਵੇਂ ਖੋਦੇ ਗਏ ਬੋਰਵੈੱਲ ਦੇ ਖੱਡੇ ਵਿੱਚ ਡਿੱਗ ਗਿਆ।


ਮਿਲੀ ਜਾਣਕਾਰੀ ਅਨੁਸਾਰ ਗੁਰਕਰਨ ਸਿੰਘ (4) ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਚੱਕ ਸਮਾਣਾ ਆਪਣੇ ਘਰ ਨੇੜੇ ਖੇਡ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਨਵੇਂ ਖੋਦੇ ਗਏ ਬੋਰਵੈੱਲ ਦੇ ਖੱਡੇ ਵਿੱਚ ਡਿੱਗ ਗਿਆ ਅਤੇ ਕਰੀਬ 70 ਫੁੱਟ ਡੂੰਘਾਈ ਵਿੱਚ ਫਸ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੀ ਘਟਨਾ ਸਥਾਨ ‘ਤੇ ਪਹੁੰਚ ਕੇ ਰੈਸਕਿਊ ਆਪਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ। ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਰੈਸਕਿਊ ਟੀਮਾਂ ਵੱਲੋਂ ਜੰਗੀ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਖਬਰ ਲਿਖੇ ਜਾਣ ਤੱਕ ਰੈਸਕਿਊ ਆਪਰੇਸ਼ਨ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।