The Punjab Inside
Saturday, 3 October 2026Admin Login
Punjab

ਯਮੁਨਾ ਐਕਸਪ੍ਰੈਸਵੇਅ ’ਤੇ ਸਲੀਪਰ ਬੱਸ ’ਚ ਭਿਆਨਕ ਅੱਗ, 9 ਦੀ ਮੌਤ

ਗ੍ਰੇਟਰ ਨੋਇਡਾ ਦੇ ਯਮੁਨਾ ਐਕਸਪ੍ਰੈਸਵੇਅ ’ਤੇ ਸਲੀਪਰ ਬੱਸ ਨੂੰ ਭਿਆਨਕ ਅੱਗ ਲੱਗ ਗਈ। ਹਾਦਸੇ ਸਮੇਂ ਬੱਸ ਵਿੱਚ ਕਰੀਬ 35 ਯਾਤਰੀ ਸਵਾਰ ਸਨ। ਅੱਗ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਯਾਤਰੀ ਝੁਲਸ ਗਏ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

ਯਮੁਨਾ ਐਕਸਪ੍ਰੈਸਵੇਅ ’ਤੇ ਸਲੀਪਰ ਬੱਸ ’ਚ ਭਿਆਨਕ ਅੱਗ, 9 ਦੀ ਮੌਤ
Punjab Inside Team
Share:

ਗ੍ਰੇਟਰ ਨੋਇਡਾ/ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਯਮੁਨਾ ਐਕਸਪ੍ਰੈਸਵੇਅ ’ਤੇ ਵੀਰਵਾਰ ਨੂੰ ਇੱਕ ਸਲੀਪਰ ਬੱਸ ਵਿੱਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਦਕਿ ਕਈ ਯਾਤਰੀ ਅੱਗ ਦੀ ਲਪੇਟ ਵਿੱਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ।

ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਬੱਸ ਵਿੱਚ ਕਰੀਬ 35 ਯਾਤਰੀ ਸਵਾਰ ਸਨ। ਅਚਾਨਕ ਬੱਸ ਵਿੱਚ ਅੱਗ ਲੱਗ ਗਈ, ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰ ਲਿਆ। ਅੱਗ ਕਾਰਨ ਬੱਸ ਵਿੱਚ ਸਵਾਰ ਕਈ ਲੋਕ ਇਸ ਦੀ ਲਪੇਟ ਵਿੱਚ ਆ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਕਾਫੀ ਕੋਸ਼ਿਸ਼ ਤੋਂ ਬਾਅਦ ਬੱਸ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਨੋਟ: ਇਹ ਖ਼ਬਰ ਅਪਡੇਟ ਕੀਤੀ ਜਾ ਰਹੀ ਹੈ। ਹਾਦਸੇ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ’ਤੇ ਖ਼ਬਰ ਨੂੰ ਅਪਡੇਟ ਕੀਤਾ ਜਾਵੇਗਾ।