The Punjab Inside
Saturday, 3 October 2026Admin Login
Punjab

ਕਰਨਪ੍ਰਯਾਗ ਘਟਨਾ: CM ਧਾਮੀ ਨੂੰ ਮਿਲਿਆ ਦਿੱਲੀ ਕਮੇਟੀ ਦਾ ਵਫ਼ਦ, ਪੱਖਪਾਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਕਰਨਪ੍ਰਯਾਗ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰੀ ਘਟਨਾ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦਾ ਇੱਕ ਵਫ਼ਦ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਮਿਲਿਆ

ਕਰਨਪ੍ਰਯਾਗ ਘਟਨਾ: CM ਧਾਮੀ ਨੂੰ ਮਿਲਿਆ ਦਿੱਲੀ ਕਮੇਟੀ ਦਾ ਵਫ਼ਦ, ਪੱਖਪਾਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਹੋਵੇਗੀ ਕਾਰਵਾਈ
Punjab Inside Team
Share:

ਅੰਮ੍ਰਿਤਸਰ/ਦੇਹਰਾਦੂਨ: ਕਰਨਪ੍ਰਯਾਗ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰੀ ਘਟਨਾ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦਾ ਇੱਕ ਵਫ਼ਦ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਮਿਲਿਆ।

ਮੀਟਿੰਗ ਦੌਰਾਨ ਵਫ਼ਦ ਨੇ ਸੂਬਾ ਸਰਕਾਰ ਕੋਲ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂਬੱਧ ਜਾਂਚ ਯਕੀਨੀ ਬਣਾਉਣ ਦੀ ਮੰਗ ਰੱਖੀ। ਨਾਲ ਹੀ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਨਿਆਂ, ਜਵਾਬਦੇਹੀ ਅਤੇ ਸ਼ਰਧਾਲੂਆਂ ਦੇ ਮਾਣ-ਸਨਮਾਨ ਦੀ ਰੱਖਿਆ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।

ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵਫ਼ਦ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਪੂਰੀ ਸੱਚਾਈ ਨਿਰਪੱਖ ਜਾਂਚ ਰਾਹੀਂ ਸਾਹਮਣੇ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਜੇਕਰ ਜਾਂਚ ਦੌਰਾਨ ਕਿਸੇ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਵੱਲੋਂ ਅਣਗਹਿਲੀ ਜਾਂ ਪੱਖਪਾਤ ਸਾਹਮਣੇ ਆਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ 'ਤੇ ਮੁਅੱਤਲੀ ਵੀ ਕੀਤੀ ਜਾਵੇਗੀ।

ਸਿੱਖ ਭਾਈਚਾਰੇ ਵੱਲੋਂ ਉਮੀਦ ਜਤਾਈ ਗਈ ਹੈ ਕਿ ਜਾਂਚ ਨਿਰਪੱਖ ਢੰਗ ਨਾਲ ਅੱਗੇ ਵਧੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ।