The Punjab Inside
Saturday, 3 October 2026Admin Login
Punjab

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ, ਦੋਵਾਂ ਪਾਸਿਆਂ ਤੋਂ ਸੰਗਤ ਕਰੇਗੀ ਸ਼ਮੂਲੀਅਤ

ਕਰਤਾਰਪੁਰ ਸਾਹਿਬ ਲਾਂਘਾ: ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ 21 ਸਤੰਬਰ ਨੂੰ ਜ਼ੀਰੋ ਲਾਈਨ ’ਤੇ ਅਰਦਾਸ ਕੀਤੀ ਜਾਵੇਗੀ। ਪਾਕਿਸਤਾਨ ਵਾਲੇ ਪਾਸਿਓਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਤੋਂ ਸ਼ਾਮ 5:30 ਵਜੇ ਨਗਰ ਕੀਰਤਨ ਜ਼ੀਰੋ ਲਾਈਨ ਤੱਕ ਲਿਆਂਦਾ ਜਾਵੇਗਾ, ਜਦਕਿ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਵੀ ਸੰਗਤ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ, ਦੋਵਾਂ ਪਾਸਿਆਂ ਤੋਂ ਸੰਗਤ ਕਰੇਗੀ ਸ਼ਮੂਲੀਅਤ
Punjab Inside Team
Share:

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਦੀ ਅਰਦਾਸ ਨੂੰ ਲੈ ਕੇ ਅੱਜ ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵੱਲੋਂ ਜ਼ੀਰੋ ਲਾਈਨ ’ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 21 ਸਤੰਬਰ 2026 ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਹੋਵੇਗਾ।

ਜਾਣਕਾਰੀ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਲਿਆਂਦਾ ਜਾਵੇਗਾ। ਪਾਕਿਸਤਾਨ ਦੇ ਲਹਿੰਦੇ ਪੰਜਾਬ ਵਾਲੇ ਪਾਸੇ ਸਿੱਖ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

ਜ਼ੀਰੋ ਲਾਈਨ ’ਤੇ ਪਹੁੰਚਣ ਉਪਰੰਤ ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਅਤੇ ਆਰਤੀ ਕੀਤੀ ਜਾਵੇਗੀ। ਇਸ ਤੋਂ ਬਾਅਦ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾਵੇਗੀ ਕਿ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਿਆ ਜਾਵੇ।

ਭਾਰਤ ਵਾਲੇ ਪਾਸੇ ਵੀ ਹੋਵੇਗੀ ਸ਼ਮੂਲੀਅਤ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ’ਤੇ ਪਹੁੰਚਣਗੇ। ਭਾਰਤ ਅਤੇ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਆਪੋ-ਆਪਣੇ ਪਾਸੇ ਰਹਿਰਾਸ ਸਾਹਿਬ ਦੇ ਪਾਠ, ਆਰਤੀ ਅਤੇ ਸ਼ਬਦ ਕੀਰਤਨ ਉਪਰੰਤ ਲਾਂਘਾ ਛੇਤੀ ਖੋਲ੍ਹਣ ਲਈ ਅਰਦਾਸ ਕਰਨਗੀਆਂ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਬਾਬਾ ਨਾਨਕ ਅਤੇ ਸਰਹੱਦੀ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਸ਼ਾਮ 5:30 ਵਜੇ ਜ਼ੀਰੋ ਲਾਈਨ ’ਤੇ ਪਹੁੰਚ ਕੇ ਸਮਾਗਮ ਅਤੇ ਅਰਦਾਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਇਸ ਅਰਦਾਸ ਦਾ ਉਦੇਸ਼ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੁੱਲ੍ਹਣ ਅਤੇ ਸੰਗਤ ਨੂੰ ਪਹਿਲਾਂ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਦਾ ਮੌਕਾ ਮਿਲਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਨਾ ਹੈ।