CM ਦੀ ਆਮਦ ਤੋਂ ਪਹਿਲਾਂ ਪਿੰਡ ਕਸਿਆਨਾ ਬਣਿਆ ਛਾਉਣੀ: ਕਿਸਾਨਾਂ ਦਾ ਜ਼ਬਰਦਸਤ ਵਿਰੋਧ, ਪੁਲਿਸ ਨੇ ਆਗੂਆਂ ਨੂੰ ਲਿਆ ਹਿਰਾਸਤ ’ਚ
ਪੰਜਾਬ ਵਿੱਚ ਜਾਰੀ ‘ਸ਼ੁਕਰਾਨਾ ਯਾਤਰਾ’ ਦੌਰਾਨ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪਿੰਡ ਕਸਿਆਨਾ ਵਿਖੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅੱਗੇ ਰੋਸ ਪ੍ਰਗਟਾਉਣ ਦੀ ਤਿਆਰੀ ਵਿੱਚ ਸਨ।

ਪਟਿਆਲਾ। ਪੰਜਾਬ ਵਿੱਚ ਜਾਰੀ ‘ਸ਼ੁਕਰਾਨਾ ਯਾਤਰਾ’ ਦੌਰਾਨ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪਿੰਡ ਕਸਿਆਨਾ ਵਿਖੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅੱਗੇ ਰੋਸ ਪ੍ਰਗਟਾਉਣ ਦੀ ਤਿਆਰੀ ਵਿੱਚ ਸਨ।
ਪ੍ਰਾਪਤ ਵੇਰਵਿਆਂ ਅਨੁਸਾਰ, ਕਿਸਾਨ ਜੱਥੇਬੰਦੀ ਦੇ ਆਗੂ ਅਤੇ ਵਰਕਰ ਪਿੰਡ ਦੇ ਗੁਰੂਦੁਆਰਾ ਸਾਹਿਬ ਕੋਲ ਇਕੱਠੇ ਹੋਏ ਸਨ। ਉਹ ਸ਼ਾਂਤਮਈ ਢੰਗ ਨਾਲ ਉੱਥੇ ਮੌਜੂਦ ਸਨ ਕਿ ਅਚਾਨਕ ਪੁਲਿਸ ਦੀਆਂ ਗੱਡੀਆਂ ਦਾ ਇੱਕ ਵੱਡਾ ਕਾਫਲਾ ਉੱਥੇ ਪਹੁੰਚਿਆ। ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ ਉੱਥੋਂ ਹਟਣ ਲਈ ਕਿਹਾ ਪਰ ਜਦੋਂ ਕਿਸਾਨਾਂ ਨੇ ਉੱਥੇ ਹੀ ਡਟੇ ਰਹਿਣ ਦਾ ਫੈਸਲਾ ਕੀਤਾ ਤਾਂ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ।
ਚਸ਼ਮਦੀਦਾਂ ਅਨੁਸਾਰ, ਪੁਲਿਸ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਜ਼ਬਰੀ ਚੁੱਕ ਕੇ ਪੁਲਿਸ ਦੀਆਂ ਗੱਡੀਆਂ ਵਿੱਚ ਲੱਦਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਅਤੇ ਹੱਥੋਪਾਈ ਵੀ ਦੇਖਣ ਨੂੰ ਮਿਲੀ। ਕਿਸਾਨ ਆਗੂ ਕਰਨੈਲ ਸਿੰਘ ਲੰਗ ਦੀ ਅਗਵਾਈ ਵਿੱਚ ਕਿਸਾਨਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।