The Punjab Inside
Saturday, 3 October 2026Admin Login
Punjab

ਪੰਜਾਬ 'ਚ HEAT WAVE ਵਿਚਾਲੇ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕ ਬੇਹਾਲ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਪਾਸੇ ਪੰਜਾਬ ਵਿਚ ਲੂ ਚੱਲ ਰਹੀ ਹੈ ਤੇ ਦੂਜੇ ਪਾਸੇ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ

ਪੰਜਾਬ 'ਚ HEAT WAVE ਵਿਚਾਲੇ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕ ਬੇਹਾਲ: ਮਜੀਠੀਆ
Punjab Inside Team
Share:

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਪਾਸੇ ਪੰਜਾਬ ਵਿਚ ਲੂ ਚੱਲ ਰਹੀ ਹੈ ਤੇ ਦੂਜੇ ਪਾਸੇ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ, ਜਿਸ ਨਾਲ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਕਾਲੀ ਦਲ ਨੇ ਆਪਣੇ ਸਮੇਂ ਨਵੇਂ ਪਾਵਰ ਪਲਾਂਟ ਲਗਾ ਕੇ 'ਪਾਵਰ ਸਰਪਲਸ' ਬਣਾਇਆ ਸੀ, ਜਿਸ ਨਾਲ ਕਿਸਾਨਾਂ ਤੇ ਇੰਡਸਟਰੀਜ਼ ਦੇ ਨਾਲ-ਨਾਲ ਲੋਕਾਂ ਦੇ ਘਰਾਂ ਤਕ 24 ਘੰਟੇ ਬਿਜਲੀ ਸਪਲਾਈ ਸ਼ੁਰੂ ਹੋਈ ਸੀ। ਪਰ ਪਿਛਲੇ 10 ਸਾਲਾਂ ਵਿਚ ਅਜਿਹੇ ਹਾਲਾਤ ਪੈਦਾ ਹੋ ਗਏ ਕਿ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। 

ਮਜੀਠੀਆ ਨੇ ਕਿਹਾ ਕਿ ਅੱਜ ਬਿਜਲੀ ਬੋਰਡ ਨੇ ਆਪ ਹੀ ਇਸ਼ਤਿਹਾਰ ਦੇ ਕੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਦੇ ਕੱਟਾਂ ਬਾਰੇ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਪਾਸੇ ਹੀਟ ਵੇਵ ਚੱਲ ਰਹੀ ਹੈ ਤੇ ਦੂਜੇ ਪਾਸੇ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ। ਇਸ ਵਿਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਰਹੀ ਹੈ ਤੇ ਸਰਕਾਰ ਨੂੰ ਲੋਕਾਂ ਦੀ ਕੋਈ ਫ਼ਿਕਰ ਨਹੀਂ ਹੈ। ਇਹ ਬਹੁਤ ਚਿੰਤਾ ਦਾ ਵਿਸ਼ਾ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਦੇ ਇਹੋ ਹਾਲਾਤ ਰਹੇ ਤਾਂ ਪੰਜਾਬ ਵਿਚ ਇੰਡਸਟਰੀ ਵੀ ਨਹੀਂ ਆਵੇਗੀ।