The Punjab Inside
Friday, 20 November 2026Admin Login
Punjab

Mad Sandhu ਕਤਲ ਕਾਂਡ ’ਚ ਗੁਜਰਾਤ ਤੋਂ 3 ਹੋਰ ਮੁਲਜ਼ਮ ਗ੍ਰਿਫ਼ਤਾਰ

ਮੈਡ ਸੰਧੂ ਕਤਲ ਕਾਂਡ ਵਿੱਚ ਗੁਜਰਾਤ ATS ਨੇ ਵਲਸਾੜ ਦੇ ਵਾਪੀ ਇਲਾਕੇ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਲਡੀ ਢਿੱਲੋਂ ਦੇ ਇਸ਼ਾਰੇ ’ਤੇ ਕਤਲ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਮੁੱਖ ਸ਼ੂਟਰ ਸਮੇਤ ਕਈ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ।

Mad Sandhu ਕਤਲ ਕਾਂਡ ’ਚ ਗੁਜਰਾਤ ਤੋਂ 3 ਹੋਰ ਮੁਲਜ਼ਮ ਗ੍ਰਿਫ਼ਤਾਰ
Punjab Inside Team
Share:

ਮੇਕਅੱਪ ਆਰਟਿਸਟ ਮਧੂਸੂਦਨ ਉਰਫ਼ ਮੈਡ ਸੰਧੂ ਕਤਲ ਕਾਂਡ ਵਿੱਚ ਗੁਜਰਾਤ ਐਂਟੀ ਟੈਰੇਰਿਸਟ ਸਕੁਐਡ (ATS) ਨੂੰ ਵੱਡੀ ਸਫ਼ਲਤਾ ਮਿਲੀ ਹੈ। ATS ਨੇ ਐਤਵਾਰ ਸਵੇਰੇ ਗੁਜਰਾਤ ਦੇ ਵਲਸਾੜ ਜ਼ਿਲ੍ਹੇ ਦੇ ਵਾਪੀ ਇਲਾਕੇ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਸਿਮਰਨਜੀਤ ਸਿੰਘ ਉਰਫ਼ ਸਿਮੂ ਸਿੰਗਾ, ਫਤਿਹ ਸਿੰਘ ਅਤੇ ਅਰਮਾਨ ਸਿੰਘ ਵਜੋਂ ਹੋਈ ਹੈ।


ਲੋਹਾਰਕਾ ਰੋਡ ’ਤੇ ਗੋਲੀਆਂ ਮਾਰ ਕੇ ਕੀਤਾ ਸੀ ਕਤਲ


ਮੈਡ ਸੰਧੂ ਦੀ 3 ਅਕਤੂਬਰ ਨੂੰ ਅੰਮ੍ਰਿਤਸਰ ਦੀ ਲੋਹਾਰਕਾ ਰੋਡ ’ਤੇ ਇੱਕ ਕਾਰ ਵਾਸ਼ਿੰਗ ਸੈਂਟਰ ਦੇ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ।


ਗੋਲਡੀ ਢਿੱਲੋਂ ਦੇ ਇਸ਼ਾਰੇ ’ਤੇ ਕਤਲ ਕਰਨ ਦਾ ਦੋਸ਼


ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਦੇ ਇਸ਼ਾਰੇ ’ਤੇ ਕਥਿਤ ਤੌਰ ’ਤੇ ਇਸ ਕਤਲ ਦੀ ਸਾਜ਼ਿਸ਼ ਵਿੱਚ ਭੂਮਿਕਾ ਨਿਭਾਈ ਸੀ। ਗੋਲਡੀ ਢਿੱਲੋਂ ’ਤੇ ਫਿਰੌਤੀਆਂ ਅਤੇ ਕਤਲਾਂ ਵਰਗੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ਹਨ।


ਤਿੰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਗੁਜਰਾਤ ਲਈ ਰਵਾਨਾ ਹੋ ਗਈ। ਜਾਣਕਾਰੀ ਅਨੁਸਾਰ, ਪੁਲਿਸ ਟੀਮ ਸੋਮਵਾਰ ਨੂੰ ਮੁਲਜ਼ਮਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੇਗੀ।


ਮੁੱਖ ਸ਼ੂਟਰ ਸਮੇਤ ਕਈ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ


ਇਸ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਪਹਿਲਾਂ ਹੀ ਮੁੱਖ ਸ਼ੂਟਰ ਪਰਮਿੰਦਰ ਸਿੰਘ ਉਰਫ਼ ਕਾਕਾ ਨੂੰ ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ ਵਿੱਚੋਂ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਤੋਂ ਇਲਾਵਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀ ਪਰਮਿੰਦਰ ਸਿੰਘ, ਕਪੂਰਥਲਾ ਦੇ ਤਾਸ਼ਪੁਰ ਵਾਸੀ ਅਮਨਦੀਪ ਸਿੰਘ, ਪਰਮਵੀਰ ਸਿੰਘ, ਬਲਜਿੰਦਰ ਸਿੰਘ, ਬਲਰਾਜ ਸਿੰਘ ਅਤੇ ਵਿਕਾਸ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।


ਪੁਲਿਸ ਦੀ ਜਾਂਚ ਵਿੱਚ ਗੋਲਡੀ ਢਿੱਲੋਂ ਵੱਲੋਂ ਕਥਿਤ ਤੌਰ ’ਤੇ ਸੁਪਾਰੀ ਦੇ ਕੇ ਮੈਡ ਸੰਧੂ ਦਾ ਕਤਲ ਕਰਵਾਉਣ ਦਾ ਦਾਅਵਾ ਕੀਤਾ ਗਿਆ ਹੈ। ਹੁਣ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੋਰ ਖੁਲਾਸੇ ਕੀਤੇ ਜਾਣ ਦੀ ਉਮੀਦ ਹੈ।


ਨੋਟ: ਮਾਮਲੇ ਸਬੰਧੀ ਅਗਲੀ ਜਾਣਕਾਰੀ ਅਤੇ ਪੁਲਿਸ ਦੇ ਅਧਿਕਾਰਤ ਬਿਆਨ ਦੀ ਉਡੀਕ ਹੈ।