The Punjab Inside
Saturday, 3 October 2026Admin Login
Crime

ਵੱਡੀ ਵਾਰਦਾਤ: ਗੋਲੀਆਂ ਮਾਰਕੇ ਨੌਜਵਾਨ ਦਾ ਕਤਲ!

ਨੌਜਵਾਨ ਨਾਲ ਹੋਇਆ ਖੌਫਨਾਕ ਵਾਕਿਆ। ਗੋਲੀਆਂ ਦੀ ਗੂੰਜ ਨਾਲ ਇਕ ਪਰਿਵਾਰ ਉੱਜੜ ਗਿਆ। ਕੀ ਮਿਲੇਗਾ ਇਨਸਾਫ਼? ਪੜ੍ਹੋ ਪੂਰੀ ਖ਼ਬਰ…

ਵੱਡੀ ਵਾਰਦਾਤ: ਗੋਲੀਆਂ ਮਾਰਕੇ ਨੌਜਵਾਨ ਦਾ ਕਤਲ!
Punjab Inside Team
Share:
ਅੰਮ੍ਰਿਤਸਰ ਤੋਂ ਇਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਰਾਜ਼ੀਨਾਮਾ ਕਰਵਾਉਣ ਗਏ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਮਾਮਲਾ ਅੰਮ੍ਰਿਤਸਰ ਦੇ ਡਰਮਾ ਵਾਲੇ ਬਜ਼ਾਰ ਗੁਰਨਾਮ ਨਗਰ ਦਾ ਹੈ, ਜਿੱਥੇ ਸਾਬੂ ਨਾਮ ਦਾ ਨੌਜਵਾਨ ਆਪਣੇ ਕੁਝ ਸਾਥੀਆਂ ਨਾਲ ਕਿਸੇ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਲਈ ਗਿਆ ਸੀ। ਪਰ ਜਿਵੇਂ ਹੀ ਉਹ ਉੱਥੇ ਪਹੁੰਚੇ, ਕੁਝ ਹਥਿਆਰਬੰਦ ਨੌਜਵਾਨਾਂ ਵੱਲੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਹਮਲੇ ਵਿੱਚ ਸਾਬੂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਚਾਰ ਸਾਥੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ।
ਜ਼ਖਮੀਆਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਹਾਲਾਤ ਬਣ ਗਏ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਮ੍ਰਿਤਕ ਦੇ ਭਰਾ ਲਖਬੀਰ ਨੇ ਦੱਸਿਆ ਕਿ ਸਾਬੂ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸਦੇ ਦੋ ਛੋਟੇ ਬੱਚੇ ਹਨ। ਉਨ੍ਹਾਂ ਕਿਹਾ ਕਿ ਸਾਬੂ ਬਿਲਕੁਲ ਬੇਕਸੂਰ ਸੀ ਅਤੇ ਸਿਰਫ ਰਾਜ਼ੀਨਾਮਾ ਕਰਵਾਉਣ ਲਈ ਗਿਆ ਸੀ, ਪਰ ਉਸ ਨਾਲ ਇਹ ਵੱਡੀ ਘਟਨਾ ਵਾਪਰ ਗਈ।


ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਜਤਾਉਂਦਿਆਂ ਕਿਹਾ ਹੈ ਕਿ ਜਦ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਹ ਮ੍ਰਿਤਕ ਦਾ ਸੰਸਕਾਰ ਨਹੀਂ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਨਸਾਫ਼ ਨਹੀਂ ਮਿਲਿਆ ਤਾਂ ਉਹ ਸੜਕਾਂ ‘ਤੇ ਉਤਰ ਕੇ ਵੱਡਾ ਪ੍ਰਦਰਸ਼ਨ ਕਰਨਗੇ।
ਦੂਜੇ ਪਾਸੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਬੀ ਡਿਵੀਜ਼ਨ ਦੇ ਐਸਐਚਓ ਨੇ ਕਿਹਾ ਕਿ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਕੇ ਸਾਰੇ ਪੱਖਾਂ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।