The Punjab Inside
Saturday, 3 October 2026Admin Login

Manpreet Singh Ayali: ਇਸ ਪਾਰਟੀ 'ਚ ਸ਼ਾਮਲ ਹੋਣਗੇ ਮਨਪ੍ਰੀਤ ਸਿੰਘ ਇਆਲੀ

ਮਨਪ੍ਰੀਤ ਸਿੰਘ ਇਆਲੀ, ਜੋ 2012, 2019 ਅਤੇ 2022 ’ਚ ਦਾਖਾ ਹਲਕੇ ਤੋਂ ਚੋਣ ਜਿੱਤ ਚੁੱਕੇ ਹਨ, ਨੂੰ ਅਕਾਲੀ ਸਿਆਸਤ ’ਚ ਇਕ ਅਹਿਮ ਚਿਹਰਾ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਇਸ ਨਵੀਂ ਸਿਆਸੀ ਸਾਂਝ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵੱਡੀ ਸਿਆਸੀ ਚਾਲ ਵਜੋਂ ਦੇਖਿਆ ਜਾ ਰਿਹਾ ਹੈ।

 Manpreet Singh Ayali: ਇਸ ਪਾਰਟੀ 'ਚ ਸ਼ਾਮਲ ਹੋਣਗੇ ਮਨਪ੍ਰੀਤ ਸਿੰਘ ਇਆਲੀ
Punjab Inside Team
Share:
ਚੰਡੀਗੜ੍ਹ | 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਇਕ ਹੋਰ ਵੱਡਾ ਉਲਟ ਫੇਰ ਦੇਖਣ ਨੂੰ ਮਿਲਿਆ ਹੈ। ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ (ਵਾਰਿਸ ਪੰਜਾਬ) ਦੇ ਵਿਚ ਸ਼ਾਮਲ ਹੋ ਸਕਦੇ ਹਨ। ਇਸ ਖ਼ਬਰ ਨੇ ਪੰਜਾਬ ਦੇ ਪੰਥਕ ਸਿਆਸੀ ਖੇਮੇ ’ਚ ਹਲਚਲ ਮਚਾ ਦਿੱਤੀ ਹੈ।
ਇਆਲੀ ਨੇ ਪਹਿਲਾਂ ਹੀ ਦਿੱਤਾ ਸੀ ਅਸਤੀਫਾ
ਇਸ ਤੋਂ ਪਹਿਲਾਂ, 20 ਮਈ, 2026 ਨੂੰ, ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਫੈਸਲਾ ਉਸ ਸਮੇਂ ਆਇਆ ਜਦੋਂ ਉਹ ਲੰਬੇ ਸਮੇਂ ਤੋਂ ਪਾਰਟੀ ਦੀ ਕੰਮਕਾਜੀ ਢੰਗ ਨਾਲ ਅਸੰਤੁਸ਼ਟ ਸਨ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸੰਦੇਸ਼ ’ਚ ਕਿਹਾ ਕਿ ਉਹ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ (ਆਪ) ਜਾਂ ਸੁਖਬੀਰ ਸਿੰਘ ਬਾਦਲ ਵਾਲੀ ਅਕਾਲੀ ਦਲ ’ਚ ਸ਼ਾਮਲ ਨਹੀਂ ਹੋਣਗੇ।
ਵਾਰਿਸ ਪੰਜਾਬ ਨਾਲ ਸਾਂਝ
ਇਆਲੀ ਨੇ ਅਕਾਲੀ ਦਲ (ਪੁਨਰ ਸੁਰਜੀਤ) ਛੱਡਣ ਤੋਂ ਬਾਅਦ ਅਕਾਲੀ ਦਲ (ਵਾਰਿਸ ਪੰਜਾਬ) ’ਚ ਸ਼ਾਮਲ ਹੋਣ ਦਾ ਸੰਕੇਤ ਦਿੱਤਾ ਸੀ, ਜਿਸਦੀ ਅਗਵਾਈ ਜੇਲ੍ਹ ’ਚ ਬੰਦ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਇਸ ਧੜੇ ਦੇ ਹੋਰ ਆਗੂਆਂ ਨੇ ਇਆਲੀ ਨੂੰ ਆਪਣੀ ਪਾਰਟੀ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਇਆਲੀ ਨੇ ਇਸ ਤੋਂ ਪਹਿਲਾਂ ਵੀ ਅਕਾਲੀ ਦਲ (ਵਾਰਿਸ ਪੰਜਾਬ) ਦੇ ਮੰਚ ਨਾਲ ਜੁੜ ਕੇ ਪੰਥਕ ਏਕਤਾ ਦਾ ਸੰਦੇਸ਼ ਦਿੱਤਾ ਸੀ।
2027 ਦੀਆਂ ਚੋਣਾਂ ਵੱਲ ਇਸ਼ਾਰਾ
ਮਨਪ੍ਰੀਤ ਸਿੰਘ ਇਆਲੀ, ਜੋ 2012, 2019 ਅਤੇ 2022 ’ਚ ਦਾਖਾ ਹਲਕੇ ਤੋਂ ਚੋਣ ਜਿੱਤ ਚੁੱਕੇ ਹਨ, ਨੂੰ ਅਕਾਲੀ ਸਿਆਸਤ ’ਚ ਇਕ ਅਹਿਮ ਚਿਹਰਾ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਇਸ ਨਵੀਂ ਸਿਆਸੀ ਸਾਂਝ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵੱਡੀ ਸਿਆਸੀ ਚਾਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਰੀਆਂ ਅਕਾਲੀ ਧੜਿਆਂ ਨੂੰ ਇਕਜੁੱਟ ਕਰਨ ਦੀ ਅਪੀਲ ਕਰ ਚੁੱਕੇ ਹਨ, ਪਰ ਹੁਣ ਉਹ ਆਪ ਇਕ ਵੱਖਰੇ ਧੜੇ ਨਾਲ ਜੁੜ ਕੇ ਆਪਣੀ ਸਿਆਸੀ ਰੂਪ ਰੇਖਾ ਸਪੱਸ਼ਟ ਕਰ ਚੁੱਕੇ ਹਨ।

ਧੜੇਬੰਦੀ ਤੇਜ਼

ਜੇਕਰ ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ (ਵਾਰਿਸ ਪੰਜਾਬ) ’ਚ ਸ਼ਾਮਲ ਹੋਏ ਤਾਂ ਇਹ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇਕ ਹੋਰ ਵੱਡਾ ਝਟਕਾ ਹੈ, ਕਿਉਂਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵੀ ਆਪ ’ਚ ਸ਼ਾਮਲ ਹੋ ਗਏ ਸਨ। ਪੰਜਾਬ ’ਚ ਲਗਾਤਾਰ ਜਾਰੀ ਧੜੇਬੰਦੀ ਅਤੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ, ਸਿਆਸੀ ਪਾਰਟੀਆਂ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਜੁਟ ਗਈਆਂ ਹਨ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਹ ਨਵੀਂ ਸਾਂਝ ਚੋਣਾਂ ’ਚ ਕਿਸ ਤਰ੍ਹਾਂ ਦਾ ਪ੍ਰਭਾਵ ਪਾਉਂਦੀ ਹੈ।