ਵਿਧਾਇਕ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ: ਮਾਈਨਿੰਗ ਮਾਮਲੇ ’ਚ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਦੀ ਹਵਾ ਖਾ ਰਹੇ ਪਠਾਣਮਾਜਰਾ ਨੂੰ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਪਟਿਆਲਾ। ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਦੀ ਹਵਾ ਖਾ ਰਹੇ ਪਠਾਣਮਾਜਰਾ ਨੂੰ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਬੁੱਧਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਪਠਾਣਮਾਜਰਾ ਨੂੰ ਬਠਿੰਡਾ ਜੇਲ੍ਹ ਤੋਂ ਲਿਆ ਕੇ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਥਾਣਾ ਜੂਲਕਾ ਦੀ ਪੁਲਿਸ ਨੇ ਮਾਈਨਿੰਗ ਮਾਮਲੇ ਦੀ ਪੜਤਾਲ ਲਈ ਵਿਧਾਇਕ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਠਾਣਮਾਜਰਾ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ।