The Punjab Inside
Saturday, 3 October 2026Admin Login
Education

NEET ਪੇਪਰ ਲੀਕ ਮਾਮਲਾ: ਟੈਲੀਗ੍ਰਾਮ ਨੂੰ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਪਾਬੰਦੀ ਹਟਾਉਣ ਤੋਂ ਕੀਤਾ ਇਨਕਾਰ

NEET ਪੇਪਰ ਲੀਕ ਮਾਮਲੇ ਨਾਲ ਜੁੜੇ ਵਿਵਾਦ ਵਿਚ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਟੈਲੀਗ੍ਰਾਮ 'ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

NEET ਪੇਪਰ ਲੀਕ ਮਾਮਲਾ: ਟੈਲੀਗ੍ਰਾਮ ਨੂੰ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਪਾਬੰਦੀ ਹਟਾਉਣ ਤੋਂ ਕੀਤਾ ਇਨਕਾਰ
Punjab Inside Team
Share:

ਨਵੀਂ ਦਿੱਲੀ: NEET ਪੇਪਰ ਲੀਕ ਮਾਮਲੇ ਨਾਲ ਜੁੜੇ ਵਿਵਾਦ ਵਿਚ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਟੈਲੀਗ੍ਰਾਮ 'ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਜਸਟਿਸ ਤੇਜਸ ਕਰੀਆ ਦੀ ਅਗਵਾਈ ਵਾਲੀ ਬੈਂਚ ਨੇ ਸੂਚਨਾ ਤਕਨਾਲੋਜੀ ਕਾਨੂੰਨ (IT Act) ਦੀ ਧਾਰਾ 69A ਤਹਿਤ ਜਾਰੀ ਕੀਤੇ ਗਏ ਹੁਕਮ ਨੂੰ ਜਾਇਜ਼ ਕਰਾਰ ਦਿੰਦਿਆਂ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਅਦਾਲਤ ਨੇ ਸਪੱਸ਼ਟ ਕੀਤਾ ਕਿ NEET ਦੀ ਮੁੜ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਗਾਈ ਗਈ ਇਹ ਪਾਬੰਦੀ ਫਿਲਹਾਲ ਜਾਰੀ ਰਹੇਗੀ।

ਟੈਲੀਗ੍ਰਾਮ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਪਲੇਟਫਾਰਮ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਗੈਰ-ਜ਼ਰੂਰੀ ਅਤੇ ਅਣਉਚਿਤ ਕਦਮ ਹੈ, ਪਰ ਅਦਾਲਤ ਨੇ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ।

ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ 22 ਜੂਨ ਤੱਕ ਟੈਲੀਗ੍ਰਾਮ ਨੂੰ ਬਲਾਕ ਰੱਖਣ ਦਾ ਹੁਕਮ ਲਾਗੂ ਰਹੇਗਾ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਕਦਮ NEET ਪੇਪਰ ਲੀਕ ਨਾਲ ਸਬੰਧਤ ਸਮੱਗਰੀ ਦੇ ਫੈਲਾਅ ਨੂੰ ਰੋਕਣ ਅਤੇ ਮੁੜ ਪ੍ਰੀਖਿਆ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਚੁੱਕਿਆ ਹੈ।

ਇਸ ਫੈਸਲੇ ਨਾਲ ਟੈਲੀਗ੍ਰਾਮ ਨੂੰ ਤੁਰੰਤ ਕੋਈ ਰਾਹਤ ਨਹੀਂ ਮਿਲੀ ਅਤੇ ਹੁਣ ਸਭ ਦੀ ਨਜ਼ਰ ਅਗਲੇ ਕਾਨੂੰਨੀ ਕਦਮਾਂ 'ਤੇ ਟਿਕੀ ਹੋਈ ਹੈ।