The Punjab Inside
Saturday, 3 October 2026Admin Login
Punjab

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ, ਪਰਗਟ ਸਿੰਘ ਨੂੰ PPCC ਦੀ ਕਮਾਨ

ਕਾਂਗਰਸ ਹਾਈਕਮਾਨ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। AICC ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ 2 ਅਕਤੂਬਰ 2026 ਨੂੰ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਪਰਗਟ ਸਿੰਘ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣਗੇ।

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ, ਪਰਗਟ ਸਿੰਘ ਨੂੰ PPCC ਦੀ ਕਮਾਨ
Punjab Inside Team
Share:

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।


AICC ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ 2 ਅਕਤੂਬਰ ਨੂੰ ਜਾਰੀ ਕੀਤੀ ਪ੍ਰੈੱਸ ਰਿਲੀਜ਼ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਾਰਟੀ ਨੇ ਸਾਬਕਾ PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।


ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਚਰਚਾ ਚੱਲ ਰਹੀ ਸੀ। ਵੜਿੰਗ ਨੇ 2 ਅਕਤੂਬਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਆਪਣਾ ਅਸਤੀਫ਼ਾ ਸੌਂਪਿਆ ਸੀ।


AICC ਦੇ ਹੁਕਮ ਮੁਤਾਬਕ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨਾਂ, ਚੇਅਰਪਰਸਨਾਂ ਅਤੇ ਵੱਖ-ਵੱਖ ਚੋਣ ਸਬੰਧੀ ਕਮੇਟੀਆਂ ਦੇ ਕੋ-ਚੇਅਰਪਰਸਨਾਂ ਨੂੰ ਪਹਿਲਾਂ ਵਾਂਗ ਹੀ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ ਗਿਆ ਹੈ।