The Punjab Inside
Saturday, 3 October 2026Admin Login
Punjab

ਪੱਟੀ ਪੁਲਿਸ ਦੀ ਵੱਡੀ ਕਾਰਵਾਈ : ਗੁਰਦਾਸਪੁਰ ਦੀ SDM ਅਨੂਪ੍ਰੀਤ ਕੌਰ ਰੰਧਾਵਾ ਹਿਰਾਸਤ 'ਚ; ਜਾਣੋ ਕੀ ਹੈ ਪੂਰਾ ਮਾਮਲਾ

ਪੁਲਿਸ ਸੂਤਰਾਂ ਅਨੁਸਾਰ ਅਨੂਪ੍ਰੀਤ ਕੌਰ ਰੰਧਾਵਾ ਖ਼ਿਲਾਫ਼ ਪਹਿਲਾਂ ਤੋਂ ਪੱਟੀ ਵਿੱਚ ਇੱਕ ਮਾਮਲਾ ਦਰਜ ਸੀ ਅਤੇ ਉਸੇ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਨੂੰ ਜੰਮੂ-ਕਸ਼ਮੀਰ ਤੋਂ ਰਾਜਸਥਾਨ ਤੱਕ ਬਣ ਰਹੇ ਹਾਈਵੇਅ ਲਈ ਅਕਵਾਇਰ ਕੀਤੀ ਗਈ ਜ਼ਮੀਨ ਵਿੱਚ ਹੋਏ ਕਥਿਤ ਗਬਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਪੱਟੀ ਪੁਲਿਸ ਦੀ ਵੱਡੀ ਕਾਰਵਾਈ : ਗੁਰਦਾਸਪੁਰ ਦੀ SDM ਅਨੂਪ੍ਰੀਤ ਕੌਰ ਰੰਧਾਵਾ ਹਿਰਾਸਤ 'ਚ; ਜਾਣੋ ਕੀ ਹੈ ਪੂਰਾ ਮਾਮਲਾ
Punjab Inside Team
Share:

 ਗੁਰਦਾਸਪੁਰ ਵਿਖੇ ਤਾਇਨਾਤ ਐੱਸਡੀਐੱਮ ਅਨੂਪ੍ਰੀਤ ਕੌਰ ਰੰਧਾਵਾ ਨੂੰ ਤਰਨਤਾਰਨ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਪੱਟੀ ਦੀ ਪੁਲਿਸ ਨੇ ਸ਼ਨਿਚਰਵਾਰ ਸਵੇਰੇ ਕਰੀਬ 7 ਵਜੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ।


ਪੁਲਿਸ ਸੂਤਰਾਂ ਅਨੁਸਾਰ ਅਨੂਪ੍ਰੀਤ ਕੌਰ ਰੰਧਾਵਾ ਖ਼ਿਲਾਫ਼ ਪਹਿਲਾਂ ਤੋਂ ਪੱਟੀ ਵਿੱਚ ਇੱਕ ਮਾਮਲਾ ਦਰਜ ਸੀ ਅਤੇ ਉਸੇ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਨੂੰ ਜੰਮੂ-ਕਸ਼ਮੀਰ ਤੋਂ ਰਾਜਸਥਾਨ ਤੱਕ ਬਣ ਰਹੇ ਹਾਈਵੇਅ ਲਈ ਅਕਵਾਇਰ ਕੀਤੀ ਗਈ ਜ਼ਮੀਨ ਵਿੱਚ ਹੋਏ ਕਥਿਤ ਗਬਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕਰੀਬ 1 ਕਰੋੜ 63 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਦੀ ਜਾਂਚ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀਆਂ ਵੱਲੋਂ ਕਾਫੀ ਸਮੇਂ ਤੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਅੱਜ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਕੀਤੀ ਗਈ।


ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਹੋਰ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਹਾਲੇ ਤੱਕ ਇਸ ਮਾਮਲੇ ਸਬੰਧੀ ਕੋਈ ਅਧਿਕਾਰਿਕ ਵਿਸਥਾਰ ਜਾਰੀ ਨਹੀਂ ਕੀਤਾ ਗਿਆ।