The Punjab Inside
Saturday, 3 October 2026Admin Login

ਮਜੀਠੀਆ 'ਤੇ ਪਰਚੇ ਨੂੰ ਲੈ ਕੇ ਭਖੀ ਸਿਆਸਤ: ਪ੍ਰੋ. ਚੰਦੂਮਾਜਰਾ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ. ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੀਤੀ ਗਈ ਇਹ ਪੁਲੀਸ ਕਾਰਵਾਈ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ 'ਤੇ ਹਮਲਾ ਨਹੀਂ ਹੈ, ਸਗੋਂ ਇਹ ਸੱਤਾਧਾਰੀ ਪਾਰਟੀ ਵੱਲੋਂ ਵਿਰੋਧੀ ਧਿਰ ਦੀਆਂ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਦੀ ਇੱਕ ਬਹੁਤ ਹੀ ਗਲਤ ਅਤੇ ਮੰਦਭਾਗੀ ਰੀਤ ਸ਼ੁਰੂ ਕੀਤੀ ਗਈ ਹੈ।

ਮਜੀਠੀਆ 'ਤੇ ਪਰਚੇ ਨੂੰ ਲੈ ਕੇ ਭਖੀ ਸਿਆਸਤ: ਪ੍ਰੋ. ਚੰਦੂਮਾਜਰਾ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼
Punjab Inside Team
Share:

ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਨਵੇਂ ਧੜੇ 'ਅਕਾਲੀ ਦਲ ਪੁਨਰ ਸੁਰਜੀਤ' ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਮੰਤਰੀ ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਹੱਕ ਵਿੱਚ ਨਿੱਤਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਪ੍ਰੋ. ਚੰਦੂਮਾਜਰਾ ਨੇ ਮਜੀਠੀਆ ਖ਼ਿਲਾਫ਼ ਪੁਲੀਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ।


ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੀਤੀ ਗਈ ਇਹ ਪੁਲਿਸ ਕਾਰਵਾਈ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ 'ਤੇ ਹਮਲਾ ਨਹੀਂ ਹੈ, ਸਗੋਂ ਇਹ ਸੱਤਾਧਾਰੀ ਪਾਰਟੀ ਵੱਲੋਂ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਇੱਕ ਬਹੁਤ ਹੀ ਗਲਤ ਅਤੇ ਮੰਦਭਾਗੀ ਰੀਤ ਸ਼ੁਰੂ ਕੀਤੀ ਗਈ ਹੈ।


ਪ੍ਰੋ. ਚੰਦੂਮਾਜਰਾ ਨੇ ਮਜੀਠੀਆ 'ਤੇ ਹੋਏ ਪਰਚੇ ਦੇ ਹਵਾਲੇ ਨਾਲ ਪੁਲੀਸ ਪ੍ਰਸ਼ਾਸਨ ਤੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਬੇਬਾਕੀ ਨਾਲ ਪੁੱਛਿਆ, ਕੀ ਦੇਸ਼ ਦੇ ਲੋਕਤੰਤਰ ਵਿੱਚ ਇਨਸਾਫ਼ ਦੀ ਮੰਗ ਲਈ ਥਾਣੇ ਜਾਣਾ ਕੋਈ ਗੁਨਾਹ ਹੈ? ਉਨ੍ਹਾਂ ਕਿਹਾ ਕਿ ਜੇਕਰ ਪੁਲਸ ਵੱਲੋਂ ਕੀਤੀ ਜਾਂਦੀ ਜ਼ਿਆਦਤੀ ਅਤੇ ਧੱਕੇਸ਼ਾਹੀ ਦੇ ਵਿਰੁੱਧ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹੀ ਆਵਾਜ਼ ਬੁਲੰਦ ਨਹੀਂ ਕਰਨਗੇ ਤੇ ਇਨਸਾਫ਼ ਦੀ ਗੁਹਾਰ ਲਗਾਉਣ ਲਈ ਥਾਣੇ ਨਹੀਂ ਜਾਣਗੇ, ਤਾਂ ਦੇਸ਼ ਦੇ ਆਮ ਨਾਗਰਿਕ ਨਿਆਂ ਦੀ ਉਮੀਦ ਲੈ ਕੇ ਹੋਰ ਕਿੱਥੇ ਜਾਣਗੇ? ਲੋਕ ਨੁਮਾਇੰਦਿਆਂ ਦਾ ਇਹ ਫ਼ਰਜ਼ ਹੈ ਕਿ ਉਹ ਜਨਤਾ ਦੇ ਹੱਕਾਂ ਲਈ ਖੜ੍ਹੇ ਹੋਣ।

ਪ੍ਰੋ ਚੰਦੂਮਾਜਰਾ ਨੇ ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਗੰਭੀਰ ਦੌਰ ਵਿੱਚੋਂ ਲੰਘ ਰਿਹਾ ਹੈ। ਸੂਬਾ ਇਸ ਵੇਲੇ ਨਸ਼ੇ ਦੀ ਦਲਦਲ, ਗੈਂਗਸਟਰਵਾਦ ਅਤੇ ਲਗਾਤਾਰ ਵਧ ਰਹੇ ਅਪਰਾਧਾਂ ਨਾਲ ਬੁਰੀ ਤਰ੍ਹਾਂ ਜੂਝ ਰਿਹਾ ਹੈ। ਅਜਿਹੇ ਨਾਜ਼ੁਕ ਸਮੇਂ ਵਿੱਚ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਣੀ ਚਾਹੀਦੀ ਹੈ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਦਾ ਧਿਆਨ ਇਨ੍ਹਾਂ ਅਸਲ ਅਤੇ ਲੋਕ ਸਭਾ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ, ਸਿਰਫ਼ ਅਤੇ ਸਿਰਫ਼ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ 'ਤੇ ਕੇਂਦਰਿਤ ਹੈ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਝੂਠਾ ਪਰਚਾ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਸਿਆਸੀ ਬਦਲਾਖੋਰੀ ਦੀ ਰਾਜਨੀਤੀ ਨੂੰ ਤਿਆਗ ਕੇ, ਨਿਆਂ, ਅਮਨ-ਸ਼ਾਂਤੀ ਅਤੇ ਲੋਕਤੰਤਰ ਦੀ ਰਾਜਨੀਤੀ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਭਵਿੱਖ ਸੁਰੱਖਿਅਤ ਰਹਿ ਸਕੇ।