The Punjab Inside
Saturday, 3 October 2026Admin Login
Politics

Punjab Assembly Elections: ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਹਲਕੇ ਤੋਂ ਸਰਬਜੀਤ ਸਿੰਘ ਝਿੰਝਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ।

Punjab Assembly Elections: ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ
Punjab Inside Team
Share:

ਘਨੌਰ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਵਿਧਾਨ ਸਭਾ ਹਲਕੇ ਤੋਂ ਸਰਬਜੀਤ ਸਿੰਘ ਝਿੰਝਰ ਨੂੰ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਵੱਲੋਂ ਇਹ ਐਲਾਨ ਘਨੌਰ ਵਿਖੇ ਕੀਤੀ ਗਈ ਰੈਲੀ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਝਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿਤਾਉਣ ਦੀ ਅਪੀਲ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ “ਸਰਬਜੀਤ ਝਿੰਝਰ ਨੂੰ 2027 ਦੀਆਂ ਚੋਣਾਂ ਵਿੱਚ ਵਿਧਾਇਕ ਬਣਾ ਦਿਓ ਅਤੇ ਮੈਂ ਉਨ੍ਹਾਂ ਨੂੰ ਸਰਕਾਰ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਸੌਂਪਾਂਗਾ।”

ਇਸ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣੀ ਤਿਆਰੀ ਦਾ ਆਗਾਜ਼ ਕਰ ਦਿੱਤਾ ਹੈ। ਪਾਰਟੀ ਵੱਲੋਂ ਪਹਿਲੇ ਉਮੀਦਵਾਰ ਦੇ ਐਲਾਨ ਨੂੰ ਸਿਆਸੀ ਤੌਰ ’ਤੇ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਰ ਕਿਹੜੇ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਂਦਾ ਹੈ।