The Punjab Inside
Saturday, 3 October 2026Admin Login
Politics

ਭਾਜਪਾ ਦੇ ਨਵੇਂ ਇੰਚਾਰਜ ਦਾ ਐਲਾਨ, 117 ਸੀਟਾਂ ’ਤੇ ਇਕੱਲੇ ਲੜੇਗੀ ਪਾਰਟੀ !

ਭਾਜਪਾ ਦੇ ਨਵੇਂ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਹੈ ਕਿ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜੇਗੀ। ਉਨ੍ਹਾਂ ਨੇ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਨੂੰ ਵੀ ਨਕਾਰ ਦਿੱਤਾ।

ਭਾਜਪਾ ਦੇ ਨਵੇਂ ਇੰਚਾਰਜ ਦਾ ਐਲਾਨ, 117 ਸੀਟਾਂ ’ਤੇ ਇਕੱਲੇ ਲੜੇਗੀ ਪਾਰਟੀ !
Punjab Inside Team
Share:

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਜਪਾ ਦੇ ਨਵੇਂ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਸਪਸ਼ਟ ਕੀਤਾ ਹੈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ ਅਤੇ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲੇ ਚੋਣ ਲੜੇਗੀ।

ਮੰਗਲਵਾਰ ਨੂੰ ਪੰਜਾਬ ਦੇ ਆਪਣੇ ਪਹਿਲੇ ਦੌਰੇ ’ਤੇ ਪਹੁੰਚੇ ਸਤੀਸ਼ ਪੂਨੀਆ ਨੇ ਸ਼ਹਿਰ ਦੇ ਲਾਇਨਜ਼ ਕਲੱਬ ਵਿਖੇ ਜ਼ਿਲ੍ਹਾ ਅਤੇ ਸੂਬਾ ਪੱਧਰੀ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸੂਬੇ ਦੇ ਸਾਰੇ 36 ਜ਼ਿਲ੍ਹਾ ਪ੍ਰਧਾਨਾਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹੇ।

ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਜਨਰਲ ਸਕੱਤਰ (ਸੰਗਠਨ) ਮੰਤਰੀ ਸ਼੍ਰੀਨਿਵਾਸੂਲੂ ਅਤੇ ਸੀਨੀਅਰ ਆਗੂ ਓ.ਪੀ. ਧਨਖੜ ਸਮੇਤ ਹੋਰ ਆਗੂ ਹਾਜ਼ਰ ਸਨ।


ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ’ਤੇ ਪੂਨੀਆ ਨੇ ਲਾਈ ਰੋਕ


ਪੂਨੀਆ ਨੇ ਕਿਹਾ, "ਵਿਦਿਆਰਥੀ ਚੋਣਾਂ ਜਾਂ ਸਾਡੇ ਆਗੂਆਂ ਬੀ ਐੱਲ ਸੰਤੋਸ਼ ਅਤੇ ਸੁਨੀਲ ਜਾਖੜ ਵੱਲੋਂ ਐੱਸ ਓ ਆਈ ਦਾ ਧੰਨਵਾਦ ਕਰਨ ਵਾਲੇ ਬਿਆਨਾਂ ਨੂੰ ਕਿਸੇ ਵੀ ਤਰ੍ਹਾਂ ਸੂਬਾਈ ਚੋਣਾਂ ਲਈ ਸਾਡੀ ਰਣਨੀਤੀ ਨਾਲ ਨਹੀਂ ਜੋੜਿਆ ਜਾ ਸਕਦਾ। ਇਹ ਫੈਸਲਾ ਸਿਰਫ਼ ਸਾਡੇ ਏ ਬੀ ਵੀ ਪੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਲਿਆ ਗਿਆ ਸੀ।" ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹਾ ਗਠਜੋੜ ਪੰਜਾਬ ਵਿੱਚ ਭਾਜਪਾ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾ ਸਕਦਾ ਹੈ, ਤਾਂ ਉਨ੍ਹਾਂ ਕਿਹਾ, "ਸਾਨੂੰ ਨਹੀਂ ਲੱਗਦਾ ਕਿ ਇਹ ਜ਼ਰੂਰੀ ਹੈ। ਅਸੀਂ ਇਕੱਲੇ ਚੋਣਾਂ ਲੜਨ ਦੇ ਸਮਰੱਥ ਹਾਂ।" ਸੱਜਣ ਕੁਮਾਰ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਨ ਵਾਲੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨਾਂ ਬਾਰੇ ਗੱਲ ਕਰਦਿਆਂ ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ, " ਆਮ ਆਦਮੀ ਪਾਰਟੀ ਜਾਣਦੀ ਹੈ ਕਿ ਉਸ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ ਅਤੇ ਇਸ ਲਈ ਉਸ ਨੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ। 'ਆਪ' ਮੁਲਾਜ਼ਮਾਂ ਨੂੰ ਡੀ ਏ ਵੀ ਨਹੀਂ ਦੇ ਰਹੀ, ਜਿਸ ਕਾਰਨ ਲੋਕ 'ਆਪ' ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਹਰ ਵਰਗ ਦੇ ਲੋਕ ਉਨ੍ਹਾਂ ਤੋਂ ਨਾਰਾਜ਼ ਹਨ। ਅਸੀਂ ਸਾਰੇ ਜਾਣਦੇ ਹਾਂ ਕਿ ਸਾਡੇ ਕੌਮੀ ਪ੍ਰਧਾਨ ਨਿਤਿਨ ਨਬੀਨ ਪਹਿਲਾਂ ਹੀ ਇਸ ਮਾਮਲੇ 'ਤੇ ਚਿੰਤਾ ਪ੍ਰਗਟ ਕਰ ਚੁੱਕੇ ਹਨ ਅਤੇ ਤਿੰਨਾਂ ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਕਰ ਚੁੱਕੇ ਹਨ।" ਪੰਜਾਬ ਕਾਂਗਰਸ ਅਤੇ ਪੀ ਸੀ ਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਐੱਸ ਸੀ ਕਮਿਸ਼ਨ ਦੇ ਹੁਕਮਾਂ ’ਤੇ ਟਿੱਪਣੀ ਕਰਦਿਆਂ ਢਿੱਲੋਂ ਨੇ ਕਿਹਾ, "ਅਸੀਂ ਪਹਿਲਾਂ ਹੀ ਵੜਿੰਗ ਦੇ ਬਿਆਨ ਦੀ ਨਿਖੇਧੀ ਕਰ ਰਹੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਕਾਨੂੰਨ ਮੁਤਾਬਕ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।"