Tuesday, 19 May 2026Admin Login
Punjab Politics

Punjab Himachal Entry Tax: ਵਿਰੋਧ ਅੱਗੇ ਝੁਕੀ ਸੁੱਖੂ ਸਰਕਾਰ, ਵਾਹਨਾਂ 'ਤੇ ਵਧਾਇਆ ਐਂਟਰੀ ਟੈਕਸ ਲਿਆ ਵਾਪਸ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਸਰਹੱਦੀ ਖੇਤਰਾਂ ਵਿੱਚ ਵਾਹਨਾਂ ਦੇ ਐਂਟਰੀ ਟੈਕਸ ਵਿੱਚ ਕੀਤੇ ਗਏ ਹਾਲੀਆ ਵਾਧੇ ਨੂੰ  ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵਾਪਸ ਲੈਣ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ ਦੇ ਅਨੁਸਾਰ, ਹੁਣ ਪੰਜ...

By Parmeet Singh Bidowali
Share:
Punjab Himachal Entry Tax: ਵਿਰੋਧ ਅੱਗੇ ਝੁਕੀ ਸੁੱਖੂ ਸਰਕਾਰ, ਵਾਹਨਾਂ 'ਤੇ ਵਧਾਇਆ ਐਂਟਰੀ ਟੈਕਸ ਲਿਆ ਵਾਪਸ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਸਰਹੱਦੀ ਖੇਤਰਾਂ ਵਿੱਚ ਵਾਹਨਾਂ ਦੇ ਐਂਟਰੀ ਟੈਕਸ ਵਿੱਚ ਕੀਤੇ ਗਏ ਹਾਲੀਆ ਵਾਧੇ ਨੂੰ  ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵਾਪਸ ਲੈਣ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ ਦੇ ਅਨੁਸਾਰ, ਹੁਣ ਪੰਜ ਸੀਟਾਂ ਵਾਲੇ ਵਾਹਨਾਂ ਨੂੰ 70 ਰੁਪਏ ਅਤੇ 6-12 ਸੀਟਾਂ ਵਾਲੇ ਵਾਹਨਾਂ ਨੂੰ ਪੁਰਾਣੇ ਰੇਟ ਮੁਤਾਬਕ 110 ਰੁਪਏ ਅਦਾ ਕਰਨੇ ਪੈਣਗੇ।

ਪਹਿਲਾਂ ਸਰਕਾਰ ਨੇ ਦੋਵਾਂ ਸ਼੍ਰੇਣੀਆਂ ਲਈ ਟੈਕਸ ਵਧਾ ਕੇ 130 ਰੁਪਏ ਕਰਨ ਦਾ ਪ੍ਰਸਤਾਵ ਦਿੱਤਾ ਸੀ। ਟੋਲ ਦੇ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਵਿਸ਼ੇਸ਼ ਪਾਸ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਜਾਣਬੁੱਝ ਕੇ ਭੰਬਲਭੂਸਾ ਫੈਲਾਇਆ ਜਾ ਰਿਹਾ ਸੀ, ਜਦੋਂ ਕਿ ਜ਼ਿਆਦਾਤਰ ਵਾਹਨ ਸ਼੍ਰੇਣੀਆਂ ਲਈ ਇਹ ਵਾਧਾ ਮਾਮੂਲੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਇਸ ਫੈਸਲੇ ਦਾ ਸਭ ਤੋਂ ਵੱਧ ਫਾਇਦਾ ਗੁਆਂਢੀ ਸੂਬਿਆਂ, ਖਾਸ ਕਰਕੇ ਪੰਜਾਬ ਅਤੇ ਹਰਿਆਣਾ ਤੋਂ ਹਿਮਾਚਲ ਆਉਣ-ਜਾਣ ਵਾਲੇ ਰੋਜ਼ਾਨਾ ਦੇ ਯਾਤਰੀਆਂ ਅਤੇ ਸਥਾਨਕ ਵਪਾਰੀਆਂ ਨੂੰ ਹੋਵੇਗਾ। ਟੈਕਸ ਵਾਧੇ ਕਾਰਨ ਸਰਹੱਦੀ ਖੇਤਰਾਂ ਵਿੱਚ ਸੈਰ-ਸਪਾਟਾ ਅਤੇ ਮਾਲ ਦੀ ਢੋਆ-ਢੁਆਈ ਪ੍ਰਭਾਵਿਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ, ਜਿਸ ਕਾਰਨ ਟੈਕਸੀ ਯੂਨੀਅਨਾਂ ਅਤੇ ਸਥਾਨਕ ਕਾਰੋਬਾਰੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਸਨ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੰਮ ਕਰ ਰਹੀ ਹੈ ਅਤੇ ਪੰਜ ਕਿਲੋਮੀਟਰ ਦੇ ਘੇਰੇ ਵਾਲੇ ਲੋਕਾਂ ਲਈ ਵਿਸ਼ੇਸ਼ ਪਾਸ ਜਾਰੀ ਕਰਨ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਸਥਾਨਕ ਵਸਨੀਕਾਂ 'ਤੇ ਕੋਈ ਵਾਧੂ ਵਿੱਤੀ ਬੋਝ ਨਾ ਪਵੇ।