The Punjab Inside
Saturday, 3 October 2026Admin Login

ਪੰਜਾਬ ’ਚ BJP ਨੂੰ ਮਿਲਿਆ ਵੱਡਾ ਹੁਲਾਰਾ, 3 ਦਰਜਨ ਤੋਂ ਵੱਧ ਆਗੂ ਭਾਜਪਾ ’ਚ ਸ਼ਾਮਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕਿਆਂ ਨਾਲ ਸਬੰਧਤ 3 ਦਰਜਨ ਤੋਂ ਵੱਧ ਆਗੂ ਭਾਜਪਾ ਵਿੱਚ ਸ਼ਾਮਲ ਹੋਏ।

ਪੰਜਾਬ ’ਚ BJP ਨੂੰ ਮਿਲਿਆ ਵੱਡਾ ਹੁਲਾਰਾ, 3 ਦਰਜਨ ਤੋਂ ਵੱਧ ਆਗੂ ਭਾਜਪਾ ’ਚ ਸ਼ਾਮਲ
Punjab Inside Team
Share:

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਤਿੰਨ ਦਰਜਨ ਤੋਂ ਵੱਧ ਆਗੂਆਂ ਨੇ ਭਾਰਤੀ ਜਨਤਾ ਪਾਰਟੀ (BJP) ਦੀ ਮੈਂਬਰਸ਼ਿਪ ਹਾਸਲ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕਿਆਂ ਨਾਲ ਸਬੰਧਤ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਵਿੱਚ ਪੰਜਾਬ ਦੀ ਸੱਤਾਧਾਰੀ ਪਾਰਟੀ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਨਾਲ ਜੁੜੇ ਆਗੂ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਅਤੇ ਅਭਿਨੰਦਨ ਕੀਤਾ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇੱਕੋ ਸਮੇਂ ਪੰਜਾਬ ਦੇ ਕਈ ਅਹਿਮ ਇਲਾਕਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਸੂਬੇ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸੀ ਸਰਗਰਮੀ ਹੋਰ ਤੇਜ਼ ਹੋਣ ਦੇ ਆਸਾਰ ਹਨ।

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੇ ਆਉਣ ਨਾਲ ਪਾਰਟੀ ਵੱਲੋਂ ਪੰਜਾਬ ਵਿੱਚ ਆਪਣਾ ਸੰਗਠਨ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ।