The Punjab Inside
Saturday, 3 October 2026Admin Login
Agriculture

ਪੰਜਾਬ ਦਾ ਮੌਸਮ: 7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ

ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਬੀਤੀ ਦਿਨੀਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੇ ਗੜੇਮਾਰੀ ਨੇ ਮੌਸਮ ਨੂੰ ਫਿਰ ਤੋਂ ਠੰਡਾ ਕਰ ਦਿੱਤਾ ਹੈ।

ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ
Punjab Inside Team
Share:

 ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਬੀਤੀ ਦਿਨੀਂ  ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੇ ਗੜੇਮਾਰੀ ਨੇ ਮੌਸਮ ਨੂੰ ਫਿਰ ਤੋਂ ਠੰਡਾ ਕਰ ਦਿੱਤਾ ਹੈ।  ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 9 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।


ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ 5 ਅਤੇ 6 ਅਪ੍ਰੈਲ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2-3 ਡਿੱਗਰੀ ਸੈਲਸੀਅਸ ਵਧੇਗਾ ਅਤੇ ਅਗਲੇ ਦੋ ਦਿਨਾਂ ਵਿੱਚ 3-5 ਡਿੱਗਰੀ ਸੈਲਸੀਅਸ ਘੱਟ ਜਾਵੇਗਾ।


7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ


7 ਅਤੇ 8 ਅਪ੍ਰੈਲ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਓਂਰੇਜ ਅਲਰਟ ਜਾਰੀ ਰਹੇਗਾ, ਜਿਸ ਦੌਰਾਨ ਤੇਜ਼ ਹਵਾਵਾਂ, ਬਿਜਲੀ ਲਿਸ਼ਕਣ ਦੀ ਸੰਭਾਵਨਾ ਬਣੀ ਰਹੇਗੀ। ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਇਸ ਦਿਨ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।