The Punjab Inside
Saturday, 3 October 2026Admin Login
Punjab

ਵੜਿੰਗ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਪੇਪਰ ਲੀਕ ਮਾਮਲਿਆਂ 'ਤੇ ਮੰਗੀ ਜਵਾਬਦੇਹੀ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ।

ਵੜਿੰਗ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਪੇਪਰ ਲੀਕ ਮਾਮਲਿਆਂ 'ਤੇ ਮੰਗੀ ਜਵਾਬਦੇਹੀ
Punjab Inside Team
Share:

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿਸੋਦੀਆ ਨੇ ਕਿਹਾ ਸੀ ਕਿ ਜੇ ਪੰਜਾਬ ਵਿੱਚ ਕੋਈ ਪੇਪਰ ਲੀਕ ਹੁੰਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਆਗੂ ਨੂੰ ਅਸਤੀਫ਼ਾ ਦੇਣਾ ਪਵੇਗਾ।

ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਗਰੁੱਪ-ਬੀ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਛੇ ਮਹੀਨੇ ਬੀਤ ਚੁੱਕੇ ਹਨ। ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ, ਪੀਐੱਸਟੈੱਟ (PSTET) ਅਤੇ ਫਾਰਮਾਸਿਸਟ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੇਪਰ ਲੀਕ ਦੇ ਚਾਰ ਵੱਡੇ ਮਾਮਲੇ ਸਾਹਮਣੇ ਆ ਚੁੱਕੇ ਹਨ, ਪਰ ਨਾ ਤਾਂ ਇਨ੍ਹਾਂ ਮਾਮਲਿਆਂ ਦੀ ਢੰਗ ਨਾਲ ਜਾਂਚ ਹੋਈ, ਨਾ ਹੀ ਕਿਸੇ ਦੀ ਜਵਾਬਦੇਹੀ ਤੈਅ ਕੀਤੀ ਗਈ ਅਤੇ ਨਾ ਹੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।

ਰਾਜਾ ਵੜਿੰਗ ਨੇ ਸਵਾਲ ਉਠਾਇਆ ਕਿ ਜਦੋਂ ਆਮ ਆਦਮੀ ਪਾਰਟੀ ਦੇ ਆਪਣੇ ਆਗੂ ਜਵਾਬਦੇਹੀ ਦੀ ਗੱਲ ਕਰਦੇ ਰਹੇ ਹਨ ਤਾਂ ਕੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਆਪਣੀ ਜਵਾਬਦੇਹੀ ਤੈਅ ਕਰਨਗੇ? ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਬਹਾਨਿਆਂ ਦੇ ਨਹੀਂ, ਸਗੋਂ ਜਵਾਬਦੇਹੀ ਅਤੇ ਪਾਰਦਰਸ਼ੀ ਪ੍ਰਣਾਲੀ ਦੇ ਹੱਕਦਾਰ ਹਨ।