Tuesday, 19 May 2026Admin Login
Punjab Politics

ਰਾਜੋਆਣਾ ਦਾ ਸਖ਼ਤ ਰੁਖ਼: ਜਥੇਦਾਰ ਨੂੰ ਚਿੱਠੀ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਦੀ ਕੀਤੀ ਮੰਗ

ਰਾਜੋਆਣਾ ਨੇ ਕਿਹਾ ਕਿ ਪਿਛਲੇ 14 ਸਾਲਾਂ ਤੋਂ ਅਪੀਲ ਲੰਬਿਤ ਰੱਖਣਾ ਫਾਂਸੀ ਦੀ ਸਜ਼ਾ ਤੋਂ ਵੀ ਵੱਧ 'ਮਾਨਸਿਕ ਤਸੀਹੇ' ਦੇਣ ਬਰਾਬਰ ਹੈ। ਉਨ੍ਹਾਂ SGPC ਨੂੰ ਅਗਲੇ 10 ਦਿਨਾਂ ਦੇ ਅੰਦਰ ਅਪੀਲ ਵਾਪਸ ਲੈਣ ਲਈ ਕਿਹਾ ਹੈ।

By Parmeet Singh Bidowali
Share:
ਰਾਜੋਆਣਾ ਦਾ ਸਖ਼ਤ ਰੁਖ਼: ਜਥੇਦਾਰ ਨੂੰ ਚਿੱਠੀ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਦੀ ਕੀਤੀ ਮੰਗ

 ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਸਖ਼ਤ ਚਿੱਠੀ ਲਿਖੀ ਹੈ। ਰਾਜੋਆਣਾ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ (SGPC) ਵੱਲੋਂ ਰਾਸ਼ਟਰਪਤੀ ਕੋਲ ਪਾਈ ਗਈ ਉਨ੍ਹਾਂ ਦੀ ਰਹਿਮ ਦੀ ਅਪੀਲ ਤੁਰੰਤ ਵਾਪਸ ਲਈ ਜਾਵੇ।

14 ਸਾਲਾਂ ਦਾ ਇੰਤਜ਼ਾਰ

ਰਾਜੋਆਣਾ ਨੇ ਕਿਹਾ ਕਿ ਪਿਛਲੇ 14 ਸਾਲਾਂ ਤੋਂ ਅਪੀਲ ਲੰਬਿਤ ਰੱਖਣਾ ਫਾਂਸੀ ਦੀ ਸਜ਼ਾ ਤੋਂ ਵੀ ਵੱਧ 'ਮਾਨਸਿਕ ਤਸੀਹੇ' ਦੇਣ ਬਰਾਬਰ ਹੈ। ਉਨ੍ਹਾਂ SGPC ਨੂੰ ਅਗਲੇ 10 ਦਿਨਾਂ ਦੇ ਅੰਦਰ ਅਪੀਲ ਵਾਪਸ ਲੈਣ ਲਈ ਕਿਹਾ ਹੈ।