The Punjab Inside
Saturday, 3 October 2026Admin Login
Punjab

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਹਲਕੇ ਦੇ ਪਾਰਟੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਲੰਮੇ ਸਮੇਂ ਤੋਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਅਤੇ ਹਲਕਾ ਵਰਕਰਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ
Punjab Inside Team
Share:

ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਹਲਕੇ ਦੇ ਆਪਣੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਬ੍ਰਹਮਪੁਰਾ ’ਤੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗ ਰਹੇ ਸਨ। ਇਸ ਸਬੰਧੀ ਖਡੂਰ ਸਾਹਿਬ ਹਲਕੇ ਦੇ ਪਾਰਟੀ ਵਰਕਰਾਂ ਵੱਲੋਂ ਲਿਖਤੀ ਸ਼ਿਕਾਇਤਾਂ ਵੀ ਪਾਰਟੀ ਕੋਲ ਪਹੁੰਚੀਆਂ ਸਨ।

ਪੰਜਾਬ ਬਚਾਓ ਰੈਲੀ ਦੌਰਾਨ ਵੀ ਹੋਈ ਸੀ ਚਰਚਾ

ਪਾਰਟੀ ਅਨੁਸਾਰ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਪੰਜਾਬ ਬਚਾਓ ਰੈਲੀ ਦੌਰਾਨ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਥਿਤ ਗਤੀਵਿਧੀਆਂ ਬਾਰੇ ਪਾਰਟੀ ਪ੍ਰਧਾਨ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਸੀ।

ਇਸ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫ਼ੈਸਲਾ ਲਿਆ ਗਿਆ।

ਸੁਖਬੀਰ ਬਾਦਲ ਨੇ ਕਿਹਾ- ਪਾਰਟੀ ਅਨੁਸ਼ਾਸਨ ਨਾਲ ਸਮਝੌਤਾ ਨਹੀਂ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਫਿਲਹਾਲ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਇਸ ਕਾਰਵਾਈ ਸਬੰਧੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੀ ਪ੍ਰਤੀਕਿਰਿਆ ਤੋਂ ਬਾਅਦ ਮਾਮਲੇ ਨੂੰ ਲੈ ਕੇ ਸਿਆਸੀ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ।