The Punjab Inside
Saturday, 3 October 2026Admin Login

Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

Sangrur Teacher Protest : ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਨਤੀਜੇ ਵੱਜੋਂ ਦੋ ਸਾਥੀ ਅਧਿਆਪਕ ਟਾਵਰ 'ਤੇ ਚੜ੍ਹ ਗਏ।

Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ
Punjab Inside Team
Share:

Sangrur : ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (CM Mann) ਦੇ ਪਿੰਡ ਸਤੌਜ 'ਚ ਹੱਲਾ ਬੋਲਿਆ ਗਿਆ। ਅਧਿਆਪਕਾਂ ਵੱਲੋਂ ਇਸ ਦੌਰਾਨ ਰੋਸ ਵੱਜੋਂ ਟਾਵਰ 'ਤੇ ਵੀ ਚੜ੍ਹਨ ਦੀ ਖ਼ਬਰ ਹੈ। ਦੱਸ ਦਈਏ ਕਿ ਅਧਿਆਪਕਾਂ ਦੇ ਰੋਸ ਨੂੰ ਵੇਖਦਿਆਂ ਮੁੱਖ ਮੰਤਰੀ ਦਾ ਪਿੰਡ ਪੂਰੀ ਤਰ੍ਹਾਂ ਛਾਉਣੀ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਹੈ। 

ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ 2011 ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੱਦੇ 'ਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋਏ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਇਸ ਦੌਰਾਨ ਇੱਕ ਬੇਰੁਜ਼ਗਾਰ ਸਾਥੀ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਟਾਵਰ 'ਤੇ ਚੜ੍ਹ ਗਿਆ, ਜਿਸ ਨਾਲ ਮੌਕੇ 'ਤੇ ਹਲਚਲ ਮਚ ਗਈ। (Teacher Protest)