ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ: 328 ਪਾਵਨ ਸਰੂਪ ਮਾਮਲੇ ਤੱਕ ਹੀ SIT ਨੂੰ ਮਿਲੇਗਾ ਸਹਿਯੋਗ, ਹੋਰ ਜਾਣਕਾਰੀ ਨਹੀਂ ਦੇਵਾਂਗੇ : ਧਾਮੀ
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ. ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਪਰ ਇਸ ਮਾਮਲੇ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ।

ਅੰਮ੍ਰਿਤਸਰ। ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ. ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਪਰ ਇਸ ਮਾਮਲੇ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ।
ਸੋਮਵਾਰ ਨੂੰ ਐੱਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਦੇ ਜਵਾਬ ਵਿੱਚ ਸਿਰਫ਼ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਹੀ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਟੀਮ ਅਤੇ ਕੁਝ ਲੋਕ ਜਾਣਬੁੱਝ ਕੇ ਸਿੱਖ ਸੰਸਥਾ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਵੱਈਆ ਠੀਕ ਨਹੀਂ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਬਾਬਾ ਬਕਾਲਾ ਸਾਹਿਬ ਵਿੱਚ ਕਰਵਾਏ ਗਏ ਵਿਸ਼ਾਲ ਪੰਥਕ ਇਕੱਠ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦਾ ਧੰਨਵਾਦ ਮਤਾ ਵੀ ਪਾਸ ਕੀਤਾ ਗਿਆ।